ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੌ ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ ਸੱਤ ਕਾਬੂ

ਦਿੱਲੀ ਕ੍ਰਾਈਮ ਬ੍ਰਾਂਚ ਨੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਹ ਮੁਲਜ਼ਮ ਪੱਛਮੀ ਅਫ਼ਰੀਕਾ ਤੋਂ ਆਉਣ ਵਾਲੇ ਨਸ਼ੀਲੇ ਪਦਾਰਥ ਦੂਜੇ ਦੇਸ਼ਾਂ ਵਿੱਚ ਭੇਜ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ 2.7 ਕਿਲੋ...
Advertisement

ਦਿੱਲੀ ਕ੍ਰਾਈਮ ਬ੍ਰਾਂਚ ਨੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਹ ਮੁਲਜ਼ਮ ਪੱਛਮੀ ਅਫ਼ਰੀਕਾ ਤੋਂ ਆਉਣ ਵਾਲੇ ਨਸ਼ੀਲੇ ਪਦਾਰਥ ਦੂਜੇ ਦੇਸ਼ਾਂ ਵਿੱਚ ਭੇਜ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ 2.7 ਕਿਲੋ ਕੋਕੀਨ, ਇੱਕ ਕਿਲੋ ਐੱਮਡੀਐੱਮਏ ਅਤੇ ਇੱਕ ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਲੱਖ ਦੀ ਨਕਦੀ ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੇ ਨਸ਼ਿਆਂ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਤਕਰੀਬਨ 100 ਕਰੋੜ ਰੁਪਏ ਦੱਸੀ ਗਈ ਹੈ। ਮੁਲਜ਼ਮਾਂ ਤੋਂ ਕਈ ਦੇਸ਼ਾਂ ਦੇ ਪਾਸਪੋਰਟ ਵੀ ਬਰਾਮਦ ਕੀਤੇ ਗਏ ਹਨ। ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਇਹ ਮੁਲਜ਼ਮ ਪੱਛਮੀ ਅਫ਼ਰੀਕਾ ਤੋਂ ਸਾਮਾਨ ਮੰਗਵਾਉਂਦੇ ਸਨ ਅਤੇ ਅੱਗੇ ਦਿੱਲੀ, ਮਲੇਸ਼ੀਆ, ਆਸਟਰੇਲੀਆ, ਜਪਾਨ, ਬਰਤਾਨੀਆ ਅਤੇ ਨਿਊਜ਼ੀਲੈਂਡ ਨੂੰ ਨਸ਼ੇ ਸਪਲਾਈ ਕਰਦੇ ਸਨ।

Advertisement
Advertisement