ਭਾਰਤ-ਪਾਕਿਸਤਾਨ ਜੰਗ ਦੌਰਾਨ ‘ਸੱਤ ਬਿਲਕੁਲ ਨਵੇਂ’ ਜਹਾਜ਼ਾਂ ਨੂੰ ਡੇਗਿਆ ਗਿਆ ਸੀ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ-ਪਾਕਿ ਜੰਗ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸੰਘਰਸ਼ ਦੌਰਾਨ ‘ਸੱਤ ਬਿਲਕੁਲ ਨਵੇਂ’ ਜਹਾਜ਼ਾਂ ਨੂੰ ਡੇਗਿਆ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਇਹ ਨਹੀਂ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ-ਪਾਕਿ ਜੰਗ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸੰਘਰਸ਼ ਦੌਰਾਨ ‘ਸੱਤ ਬਿਲਕੁਲ ਨਵੇਂ’ ਜਹਾਜ਼ਾਂ ਨੂੰ ਡੇਗਿਆ ਗਿਆ ਸੀ, ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਕਿਸ ਦੇਸ਼ ਨਾਲ ਸਬੰਧਤ ਸਨ।
ਮੰਗਲਵਾਰ ਨੂੰ ਟੋਕੀਓ ਵਿੱਚ ਕਾਰੋਬਾਰੀ ਆਗੂਆਂ ਨਾਲ ਇੱਕ ਰਿਸੈਪਸ਼ਨ ਅਤੇ ਡਿਨਰ ਦੌਰਾਨ ਬੋਲਦਿਆਂ, ਟਰੰਪ ਨੇ ਕਿਹਾ, ‘‘ਸੱਤ ਜਹਾਜ਼ ਡੇਗੇ ਗਏ ਸਨ, ਸੱਤੇ ਬਿਲਕੁਲ ਨਵੇਂ, ਸੁੰਦਰ ਜਹਾਜ਼ ਡੇਗੇ ਗਏ ਸਨ, ਅਤੇ ਉਹ ਲੜਾਈ ਕਰ ਰਹੇ ਸਨ... ਦੋ ਵੱਡੀਆਂ ਪ੍ਰਮਾਣੂ ਸ਼ਕਤੀਆਂ।’’
ਅਮਰੀਕੀ ਰਾਸ਼ਟਰਪਤੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਨੂੰ ਹੱਲ ਕਰਨ ਲਈ ਵਪਾਰ ਦੀ ਵਰਤੋਂ ਕੀਤੀ। ਟਰੰਪ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਨੇ ਦਲੀਲ ਦਿੱਤੀ ਕਿ ਜੰਗ ਦਾ ਅਮਰੀਕਾ ਨਾਲ ਵਪਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
10 ਮਈ ਤੋਂ (ਜਦੋਂ ਟਰੰਪ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਕਿ ਵਾਸ਼ਿੰਗਟਨ ਦੀ ਵਿਚੋਲਗੀ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਇੱਕ ‘ਪੂਰੀ ਅਤੇ ਤੁਰੰਤ’ ਜੰਗਬੰਦੀ ਲਈ ਸਹਿਮਤ ਹੋ ਗਏ ਹਨ) ਉਨ੍ਹਾਂ ਨੇ ਦਰਜਨਾਂ ਵਾਰ ਆਪਣੇ ਇਸ ਦਾਅਵੇ ਨੂੰ ਦੁਹਰਾਇਆ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੰਘਰਸ਼ ਨੂੰ ਹੱਲ ਕਰਨ ਵਿੱਚ ਮਦਦ ਕੀਤੀ।
ਭਾਰਤ ਨੇ ਲਗਾਤਾਰ ਇਹ ਕਾਇਮ ਰੱਖਿਆ ਹੈ ਕਿ ਪਾਕਿਸਤਾਨ ਨਾਲ ਦੁਸ਼ਮਣੀ ਖ਼ਤਮ ਕਰਨ ਦੀ ਸਹਿਮਤੀ ਦੋਵਾਂ ਫੌਜਾਂ ਦੇ ਮਿਲਟਰੀ ਅਪਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ (DGMOs) ਦਰਮਿਆਨ ਸਿੱਧੀ ਗੱਲਬਾਤ ਤੋਂ ਬਾਅਦ ਹੋਈ ਸੀ। -ਪੀਟੀਆਈ

