ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਕਾਬਲੇ ਵਿੱਚ ਸੱਤ ਨਕਸਲੀ ਹਲਾਕ

ਇਕ ਹੋਰ ਮੁਕਾਬਲੇ ’ਚ ਪੁਲੀਸ ਇੰਸਪੈਕਟਰ ਦੀ ਮੌਤ
ਫਾਈਲ ਫੋਟੋ।
Advertisement

ਆਂਧਰਾ ਪ੍ਰਦੇਸ਼ ਦੇ ਮਾਰੇਦੁਮਿਲੀ ਵਿੱਚ ਇੱਕ ਮੁਕਾਬਲੇ ਵਿੱਚ ਛੇ ਨਕਸਲੀਆਂ ਨੂੰ ਗੋਲੀ ਮਾਰ ਕੇ ਮਾਰਨ ਤੋਂ ਇੱਕ ਦਿਨ ਬਾਅਦ ਅੱਜ ਉਸੇ ਖੇਤਰ ਵਿੱਚ ਹੋਈ ਗੋਲੀਬਾਰੀ ਵਿੱਚ ਸੱਤ ਹੋਰ ਨਕਸਲੀ ਮਾਰੇ ਗਏ। ਵਿਜੇਵਾੜਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਏਡੀਜੀਪੀ (ਇੰਟੈਲੀਜੈਂਸ) ਮਹੇਸ਼ ਚੰਦਰ ਲੱਧਾ ਨੇ ਕਿਹਾ ਕਿ ਅੱਜ ਮਾਰੇ ਗਏ ਨਕਸਲੀਆਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਇਸ ਤੋਂ ਇਲਾਵਾ ਛੱਤੀਸਗੜ੍ਹ-ਮੱਧ ਪ੍ਰਦੇਸ਼ ਸਰਹੱਦ ’ਤੇ ਨਕਸਲੀਆਂ ਨਾਲ ਮੁਕਾਬਲੇ ਵਿੱਚ ਮੱਧ ਪ੍ਰਦੇਸ਼ ਦੇ ਪੁਲੀਸ ਇੰਸਪੈਕਟਰ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਅਨੁਸਾਰ ਛੱਤੀਸਗੜ੍ਹ ਦੇ ਬੋਰਤਾਲਾਵ ਇਲਾਕੇ ਨੇੜੇ ਕੰਘੁਰਰਾ ਦੇ ਜੰਗਲ ਵਿੱਚ ਪੁਲੀਸ ਮੁਲਾਜ਼ਮਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਰਾਜਨੰਦਗਾਓਂ ਰੇਂਜ ਦੇ ਇੰਸਪੈਕਟਰ ਜਨਰਲ ਅਭਿਸ਼ੇਕ ਸ਼ਾਂਡਿਲਿਆ ਨੇ ਦੱਸਿਆ ਕਿ ਪੁਲੀਸ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਨਕਸਲੀਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਸੀ। ਮੁਕਾਬਲੇ ਵਿੱਚ ਮੱਧ ਪ੍ਰਦੇਸ਼ ਪੁਲੀਸ ਦੇ ਇੰਸਪੈਕਟਰ ਆਸ਼ੀਸ਼ ਸ਼ਰਮਾ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। -ਪੀਟੀਆਈ

Advertisement
Advertisement
Tags :
anti-Naxal opsNaxal Encounter
Show comments