ਕੋਰਬਾ, 12 ਸਤੰਬਰ
ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਸੱਤ ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਹਾਦਸਾ ਬੰਗੋ ਪੁਲੀਸ ਥਾਣੇ ਅਧੀਨ ਪੈਂਦੇ ਖੇਤਰ ਮਦਾਈ ਘਾਟ ਨੇੜੇ ਸਵੇਰੇ ਕਰੀਬ 4 ਵਜੇ ਵਾਪਰਿਆ। ਇੱਕ ਨਿੱਜੀ ਸੈਰ-ਸਪਾਟਾ ਕੰਪਨੀ ਦੀ ਬੱਸ ਸੂਬੇ ਦੀ ਰਾਜਧਾਨੀ ਰਾਏਪੁਰ ਤੋਂ ਸਰਗੁਜਾ ਜ਼ਿਲ੍ਹੇ ਵੱਲ ਜਾ ਰਹੀ ਸੀ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੱਸ ਡਰਾਈਵਰ ਨੇ ਉਲਟ ਦਿਸ਼ਾ ਵੱਲੋਂ ਆ ਰਹੀ ਇੱਕ ਕਾਰ ਨਾਲ ਟਰਕਾਉਣ ਤੋਂ ਬਚਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਬੱਸ ਸੜਕ ਕਿਨਾਰੇ ਖੜ੍ਹੇ ਟੱਕਰ ਨਾਲ ਟਕਰਾ ਗਈ। -ਪੀਟੀਆਈ