ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ ਪ੍ਰਦੇਸ਼ ਵਿੱਚੋਂ ਸੱਤਰ ਹਜ਼ਾਰ ਸੈਲਾਨੀ ਸੁਰੱਖਿਅਤ ਕੱਢੇ

500 ਸੈਲਾਨੀਆਂ ਵੱਲੋਂ ਆਪਣੀ ਮਰਜ਼ੀ ਨਾਲ ਸੂਬੇ ਵਿੱਚ ਰਹਿਣ ਦਾ ਫੈਸਲਾ
Advertisement

ਸ਼ਿਮਲਾ, 15 ਜੁਲਾਈ

ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਫਸੇ ਸੈਲਾਨੀਆਂ ਨੂੰ ਕੱਢਣ ਦੀ ਮੁਹਿੰਮ ਸਫਲਤਾਪੂਰਵਕ ਨੇਪਰੇ ਚੜ੍ਹ ਗਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਲਗਪਗ 70,000 ਸੈਲਾਨੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ ਅਤੇ ਲਗਪਗ 500 ਸੈਲਾਨੀਆਂ ਨੇ ਸਵੈ-ਇੱਛਾ ਨਾਲ ਸੂਬੇ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੂਬਾ ਸਰਕਾਰ ਨੇ ਸਾਰੇ ਸੈਲਾਨੀਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਸਨ ਅਤੇ ਇਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਪੂਰਾ ਕੀਤਾ ਗਿਆ ਸੀ। ਹਿਮਾਚਲ ਪ੍ਰਦੇਸ਼ ਤੋਂ ਲਗਪਗ 15,000 ਵਾਹਨ ਭੇਜੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ 80 ਫੀਸਦੀ ਆਫ਼ਤ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ, ਪਾਣੀ ਅਤੇ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਬਹਾਲ ਕਰ ਦਿੱਤਾ ਗਿਆ ਹੈ।

Advertisement

Advertisement
Tags :
ਸੱਤਰਸੁਰੱਖਿਅਤਸੈਲਾਨੀਹਜ਼ਾਰਹਿਮਾਚਲ:ਕੰਢੇਪ੍ਰਦੇਸ਼:ਵਿੱਚੋਂ