Several flights cancelled at Srinagar airport due to strong winds: ਤੇਜ਼ ਹਵਾਵਾਂ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 19 ਉਡਾਣਾਂ ਰੱਦ
ਦੋ ਉਡਾਣਾਂ ਹੋਰ ਹਵਾਈ ਅੱਡਿਆਂ ਵੱਲ ਤਬਦੀਲ ਕੀਤੀਆਂ; ਕਈ ਉਡਾਣਾਂ ਵਿੱਚ ਹੋਈ ਦੇਰੀ
Advertisement
ਸ੍ਰੀਨਗਰ, 28 ਮਾਰਚ
ਸ੍ਰੀਨਗਰ ਹਵਾਈ ਅੱਡੇ ’ਤੇ ਅੱਜ ਤੇਜ਼ ਹਵਾਵਾਂ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਈ ਉਡਾਣਾਂ ਨੂੰ ਜਾਂ ਤਾਂ ਤਬਦੀਲ ਕੀਤਾ ਗਿਆ ਜਾਂ ਦੇਰੀ ਨਾਲ ਭੇਜਿਆ ਗਿਆ। ਇਹ ਜਾਣਕਾਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਦੱਸਿਆ ਕਿ 19 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਦੋ ਉਡਾਣਾਂ ਤੇਜ਼ ਹਵਾਵਾਂ ਕਾਰਨ ਹੋਰ ਹਵਾਈ ਅੱਡਿਆਂ ਵੱਲ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਈ ਹੋਰ ਉਡਾਣਾਂ ਵਿੱਚ ਦੇਰੀ ਹੋਈ। ਜ਼ਿਕਰਯੋੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਥਾਵਾਂ ’ਤੇ ਹਵਾਵਾਂ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਤੇ ਕਈ ਵਾਹਨਾਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਪੀਟੀਆਈ
Advertisement
Advertisement
×