ਸ੍ਰੀਨਗਰ, 19 ਦਸੰਬਰ
ਕਸ਼ਮੀਰ ਵਿੱਚ ਸੀਤ ਲਹਿਰ ਜਾਰੀ ਹੈ ਤੇ ਕੁਝ ਦਿਨਾਂ ਵਿੱਚ ਪਾਰਾ ਡਿੱਗਣ ਦੀ ਸੰਭਾਵਨਾ ਹੈ। ਐਤਵਾਰ ਰਾਤ ਦਾ ਤਾਪਮਾਨ ਸਿਫ਼ਰ ਤੋਂ ਕਈ ਦਰਜੇ ਹੇਠਾਂ ਰਿਹਾ। ਸ੍ਰੀਨਗਰ ‘ਚ ਐਤਵਾਰ ਰਾਤ ਨੂੰ ਘੱਟ ਤੋਂ ਘੱਟ ਮਨਫੀ 6 ਡਿਗਰੀ ਸੈਲਸੀਅਸ ਰਿਹਾ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਰਿਜ਼ੋਰਟ ‘ਚ ਤਾਪਮਾਨ ਮਨਫੀ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।