DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰੀ ਤੇ ਉੱਤਰ-ਪੱਛਮੀ ਭਾਰਤ ’ਚ ਪਵੇਗੀ ਕੜਾਕੇ ਦੀ ਠੰਢ

ਪੰਜਾਬ ਤੇ ਹਰਿਆਣਾ ਸਣੇ ਕਈ ਸੂਬਿਆਂ ਵਿੱਚ ਵੱਧ ਦਿਨ ਚੱਲੇਗੀ ਸੀਤ ਲਹਿਰ

  • fb
  • twitter
  • whatsapp
  • whatsapp
featured-img featured-img
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੋਮਵਾਰ ਨੂੰ ਦਰੱਖਤਾਂ ’ਤੇ ਜੰਮੀ ਬਰਫ਼। ਫੋਟੋ: ਪੀਟੀਆਈ
Advertisement
ਭਾਰਤੀ ਮੌਸਮ ਵਿਭਾਗ (ਆਈ ਐੱਮ ਡੀ) ਅਨੁਸਾਰ ਸਰਦੀਆਂ ਦੌਰਾਨ ਕੇਂਦਰੀ ਭਾਰਤ ਅਤੇ ਇਸ ਦੇ ਨਾਲ ਲੱਗਦੇ ਉੱਤਰ-ਪੱਛਮੀ ਤੇ ਪ੍ਰਾਇਦੀਪੀ ਖੇਤਰਾਂ ਵਿੱਚ ਤਾਪਮਾਨ ਆਮ ਜਾਂ ਇਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਦੀਆਂ ਦੇ ਤਿੰਨ ਮਹੀਨਿਆਂ (ਦਸੰਬਰ ਤੋਂ ਫਰਵਰੀ) ਦੌਰਾਨ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਪੈ ਸਕਦੀ ਹੈ। ਹਾਲਾਂਕਿ ਪੱਛਮੀ ਹਿਮਾਲਿਆ ਖੇਤਰ, ਉੱਤਰ-ਪੂਰਬੀ ਸੂਬਿਆਂ ਅਤੇ ਪੂਰਬੀ ਤੇ ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿ ਸਕਦਾ ਹੈ।

ਵਿਭਾਗ ਮੁਤਾਬਕ ਰਾਜਸਥਾਨ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦਾ ਅਸਰ ਆਮ ਦਿਨਾਂ ਦੇ ਮੁਕਾਬਲੇ ਚਾਰ ਤੋਂ ਪੰਜ ਦਿਨ ਵੱਧ ਰਹਿ ਸਕਦਾ ਹੈ। ਆਮ ਤੌਰ ’ਤੇ ਦਸੰਬਰ ਤੋਂ ਫਰਵਰੀ ਦਰਮਿਆਨ ਇਨ੍ਹਾਂ ਖੇਤਰਾਂ ਵਿੱਚ ਚਾਰ ਤੋਂ ਛੇ ਦਿਨ ਸੀਤ ਲਹਿਰ ਚੱਲਦੀ ਹੈ।

Advertisement

ਮਹਾਪਾਤਰਾ ਨੇ ਦੱਸਿਆ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਰਹਿਣ ਦੇ ਆਸਾਰ ਹਨ। ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿੱਚ ਠੰਢ ਦਾ ਪਹਿਲਾ ਦੌਰ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਗਿਆ ਸੀ। 8 ਤੋਂ 18 ਨਵੰਬਰ ਦਰਮਿਆਨ ਪੱਛਮੀ, ਕੇਂਦਰੀ ਅਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਖਾਸਕਰ ਰਾਜਸਥਾਨ, ਦੱਖਣੀ ਹਰਿਆਣਾ, ਉੱਤਰੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਠੰਢ ਮਹਿਸੂਸ ਹੋਈ। ਹੁਣ 3 ਤੋਂ 5 ਦਸੰਬਰ ਤੱਕ ਉੱਤਰ-ਪੱਛਮੀ ਅਤੇ ਕੇਂਦਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਚੱਲ ਸਕਦੀ ਹੈ।

Advertisement

ਫ਼ਰੀਦਕੋਟ ਤੇ ਬਠਿੰਡਾ ਸਭ ਤੋਂ ਠੰਢੇ

ਚੰਡੀਗੜ੍ਹ(ਆਤਿਸ਼ ਗੁਪਤਾ): ਪੰਜਾਬ ਸਮੇਤ ਉੱਤਰ ਭਾਰਤ ਵਿੱਚ ਦਸੰਬਰ ਮਹੀਨੇ ਦੇ ਚੜ੍ਹਨ ਦੇ ਨਾਲ ਹੀ ਠੰਢ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਧੁੰਦ ਵੀ ਪੈਣੀ ਸ਼ੁਰੂ ਹੋ ਗਈ। ਪੰਜਾਬ ਦੇ ਫਰੀਦਕੋਟ ਤੇ ਬਠਿੰਡਾ ਸ਼ਹਿਰ ਅੱਜ ਸਭ ਤੋਂ ਠੰਢੇ ਰਹੇ, ਜਿੱਥੇ ਘੱਟ ਤੋਂ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨ ਹੋਰ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ 2 ਤੋਂ 5 ਦਸੰਬਰ ਤੱਕ ਸੂਬੇ ਵਿੱਚ ‘ਯੈਲੋ’ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਵਿੱਚ ਸਵੇਰੇ ਤੇ ਰਾਤ ਸਮੇਂ ਠੰਢ ਹੋਰ ਜ਼ੋਰ ਫੜ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ। ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿੱਚ 7.6 ਡਿਗਰੀ, ਲੁਧਿਆਣਾ ਵਿੱਚ 6.8, ਪਟਿਆਲਾ ਵਿੱਚ 5.9, ਪਠਾਨਕੋਟ ਵਿੱਚ 8.9, ਗੁਰਦਾਸਪੁਰ ਵਿੱਚ 7, ਫਿਰੋਜ਼ਪੁਰ ਵਿੱਚ 7.3, ਹੁਸ਼ਿਆਰਪੁਰ ਵਿੱਚ 6.7, ਮਾਨਸਾ ਵਿੱਚ 6.7, ਮੁਹਾਲੀ ਵਿੱਚ 9.2 ਅਤੇ ਰੋਪੜ ਵਿੱਚ 6.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Advertisement
×