ਜਿਨਸੀ ਸ਼ੋਸ਼ਣ: ਮੁਲਜ਼ਮ ਦੀ ਸਜ਼ਾ ਉਮਰ ਕੈਦ ’ਚ ਬਦਲੀ
ਸੁਪਰੀਮ ਕੋਰਟ ਨੇ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਦੀ ਸਜ਼ਾ ਬਰਕਰਾਰ ਰੱਖੀ ਪਰ ਤਾਉਮਰ ਕੈਦ ਦੀ ਬਜਾਏ ਉਸ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਇਸ...
Advertisement
ਸੁਪਰੀਮ ਕੋਰਟ ਨੇ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋਸ਼ੀ ਦੀ ਸਜ਼ਾ ਬਰਕਰਾਰ ਰੱਖੀ ਪਰ ਤਾਉਮਰ ਕੈਦ ਦੀ ਬਜਾਏ ਉਸ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਇਸ ਦਲੀਲ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਇਹ ਅਪਰਾਧ ਮਈ 2019 ਵਿੱਚ ਕੀਤਾ ਗਿਆ ਸੀ ਤੇ ਪੋਕਸੋ ਐਕਟ ਦੀ ਧਾਰਾ 6 ਦੀ ਸੋਧ ਅਗਸਤ 2019 ਵਿੱਚ ਹੋਈ ਸੀ, ਇਸ ਕਰਕੇ ਇਹ ਇਸ ਕੇਸ ਵਿੱਚ ਲਾਗੂ ਨਹੀਂ ਕੀਤੀ ਜਾ ਸਕਦੀ। ਬੈਂਚ ਨੇ ਕਿਹਾ ਕਿ ਜਦੋਂ ਘਟਨਾ ਵਾਪਰੀ ਸੀ, ਉਦੋਂ ਇਸ ਧਾਰਾ ਤਹਿਤ ਤਾਉਮਰ ਕੈਦ ਦੀ ਸਜ਼ਾ ਕਾਨੂੰਨੀ ਢਾਂਚੇ ਵਿੱਚ ਮੌਜੂਦ ਨਹੀਂ ਸੀ। ਉਸ ਵੇਲੇ ਵੱਧ ਤੋਂ ਵੱਧ ਸਜ਼ਾ ਉਮਰ ਕੈਦ ਹੀ ਦਿੱਤੀ ਜਾ ਸਕਦੀ ਸੀ।
Advertisement
Advertisement