DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sexual Harassment Case: ਵਿਦਿਆਰਥਣ ਦੇ ‘ਜਿਨਸੀ ਸ਼ੋਸ਼ਣ’ ਦੇ ਦੋਸ਼ ’ਚ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ

Sexual Harassment Case: College principal arrested after students complain of sexual harassment
  • fb
  • twitter
  • whatsapp
  • whatsapp
Advertisement

ਕਾਲਜ ਵਿਦਿਆਰਥੀਆਂ ਦੇ ਮੁਜ਼ਾਹਰੇ ਤੋਂ ਬਾਅਦ ਹੋਈ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ; ਮੁਲਜ਼ਮ ਦੀ ਇਕ ਵਿਦਿਆਰਥਣ ਨੂੰ ਕਥਿਤ ਤੌਰ ’ਤੇ ਗ਼ਲਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਦਾ ਦਾਅਵਾ ਕਰਦੀ ਵੀਡੀਓ ਹੋਈ ਵਾਈਰਲ

ਬਿਲਾਸਪੁਰ (ਹਿਮਾਚਲ ਪ੍ਰਦੇਸ਼), 23 ਮਈ

Advertisement

Sexual Harassment Case: ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲੀਸ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਬੰਦਲਾ ਹਾਈਡਰੋ ਇੰਜਨੀਅਰਿੰਗ ਕਾਲਜ (Bandla Hydro Engineering College in Himachal Pradesh's Bilaspur) ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਨੂੰ ਵਿਦਿਆਰਥਣਾਂ ਵੱਲੋਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਵੀਰਵਾਰ ਨੂੰ, ਵਿਦਿਆਰਥੀਆਂ ਨੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਦੀ ਫ਼ੌਰੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਇੱਕ ਰੋਸ ਮੁਜ਼ਾਹਰਾ ਕੀਤਾ। ਵੀਡੀਓ ਵਿੱਚ ਮੁਲਜ਼ਮ ਕਥਿਤ ਤੌਰ 'ਤੇ ਕੰਬਲ ਹੇਠ ਹਸਪਤਾਲ ਵਿੱਚ ਦਾਖਲ ਇੱਕ ਵਿਦਿਆਰਥਣ ਨੂੰ ਗ਼ਲਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੁਲੀਸ ਨੇ ਕਿਹਾ ਕਿ ਇਹ ਕਥਿਤ ਘਟਨਾ ਮਾਰਚ 2024 ਵਿੱਚ ਵਾਪਰੀ ਸੀ।

ਬਿਲਾਸਪੁਰ ਦੇ ਐਸਪੀ ਸੰਦੀਪ ਧਵਲ ਨੇ ਸ਼ੁੱਕਰਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਇੱਕ ਜ਼ਿਲ੍ਹਾ ਪੱਧਰੀ ਜਾਂਚ ਕਮੇਟੀ ਬਣਾਈ ਗਈ ਸੀ, ਜਿਸਨੇ ਆਪਣੀ ਰਿਪੋਰਟ ਤਕਨੀਕੀ ਸਿੱਖਿਆ ਵਿਭਾਗ ਨੂੰ ਸੌਂਪ ਦਿੱਤੀ ਸੀ।

ਜਾਂਚ ਪੈਨਲ ਦੀ ਚੇਅਰਪਰਸਨ ਵਿਭਾ ਸ਼ਰਮਾ ਨੇ ਕਿਹਾ, “ਕਮੇਟੀ ਨੇ ਸਾਰੀਆਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ, ਜਿਸਨੂੰ ਸਬੰਧਤ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ।” ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਕਸ਼ੈ ਸੂਦ ਨੇ ਕਿਹਾ, “ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।” ਇਸ ਦੌਰਾਨ, ਸੁੰਦਰਨਗਰ ਇੰਜੀਨੀਅਰਿੰਗ ਕਾਲਜ ਦੀ ਇੱਕ ਸਾਬਕਾ ਵਿਦਿਆਰਥਣ ਵੱਲੋਂ ਅਪਰੈਲ ਵਿੱਚ ਈ-ਸਮਾਧਾਨ ਪੋਰਟਲ 'ਤੇ ਉਸੇ ਵਿਅਕਤੀ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਵੀ ਇੰਟਰਨੈੱਟ 'ਤੇ ਵਾਇਰਲ ਹੋ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਕਾਲਜ ਵਿੱਚ ਪੜ੍ਹ ਰਹੀ ਸੀ, ਤਾਂ ਬੰਦਲਾ ਹਾਈਡਰੋ ਇੰਜਨੀਅਰਿੰਗ ਕਾਲਜ ਦੇ ਮੌਜੂਦਾ ਡਾਇਰੈਕਟਰ, ਜੋ ਉਸ ਸਮੇਂ ਉੱਥੇ ਇੱਕ ਸੀਨੀਅਰ ਫੈਕਲਟੀ ਵਜੋਂ ਤਾਇਨਾਤ ਸੀ, ਨੇ ਵਿਦਿਆਰਥਣਾਂ ਨਾਲ “ਅਣਉਚਿਤ” ਵਿਹਾਰ ਕੀਤਾ ਸੀ। ਪੀਟੀਆਈ

Advertisement
×