ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਾਹ ਵੱਲੋਂ ਬੀਐੱਸਐੱਫ ਤੇ ਸੀਆਈਐੈੱਸਐੱਫ ਮੁਖੀਆਂ ਨਾਲ ਗੱਲਬਾਤ

ਪੱਛਮੀ ਸਰਹੱਦ ਤੇ ਹਵਾਈ ਅੱਡਿਆਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼
Advertisement

ਅਨਿਮੇਸ਼ ਸਿੰਘ

ਨਵੀਂ ਦਿੱਲੀ, 8 ਮਈ

Advertisement

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਰਾਤ ਨੂੰ ਬੀਐੱਸਐੱਫ ਅਤੇ ਸੀਆਈਐੱਸਐੱਫ ਮੁਖੀਆਂ ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਪੱਛਮੀ ਸਰਹੱਦ ’ਤੇ ਚੌਕਸੀ ਵਧਾਉਣ ਤੇ ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਚੌਕਸੀ ਰੱਖਣ ਲਈ ਕਿਹਾ।

ਗ੍ਰਹਿ ਮੰਤਰੀ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਦਰਮਿਆਨ ਦੋਵਾਂ ਨੀਮ ਫੌਜੀ ਬਲਾਂ ਦੇ ਮੁਖੀਆਂ ਨਾਲ ਚਰਚਾ ਕੀਤੀ ਹੈ। ਸ਼ਾਹ ਨੇ ਬੀਐੱਸਐੱਫ ਦੇ ਡੀਜੀ ਦਲਜੀਤ ਸਿੰਘ ਚੌਧਰੀ ਨਾਲ ਗੱਲਬਾਤ ਦੌਰਾਨ ਸੁਰੱਖਿਆ ਵਧਾਉਣ ਅਤੇ ਸਰਹੱਦ ’ਤੇ ਚੌਕਸੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪਾਕਿਸਤਾਨ ਨੇ 8 ਮਈ ਦੀ ਸ਼ਾਮ ਨੂੰ ਜੰਮੂ ਅਤੇ ਜੈਸਲਮੇਰ ਦੇ ਵੱਖ-ਵੱਖ ਸੈਕਟਰਾਂ ਵਿੱਚ ਮਿਜ਼ਾਈਲਾਂ ਅਤੇ ਡਰੋਨ ਦਾਗੇ ਸਨ। ਇਸ ਦੌਰਾਨ ਸ਼ਾਹ ਨੇ ਚੌਧਰੀ ਨਾਲ ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਅਤੇ ਨਿਗਰਾਨੀ ਵਧਾਉਣ ਲਈ ਵੱਖ-ਵੱਖ ਉਪਾਵਾਂ 'ਤੇ ਚਰਚਾ ਕੀਤੀ ਹੈ। ਸੀਆਈਐਸਐਫ ਮੁਖੀ ਆਰਐਸ ਭੱਟੀ ਨਾਲ ਗੱਲਬਾਤ ਦੌਰਾਨ ਸ਼ਾਹ ਨੇ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ।

Advertisement