ਨਵੀਂ ਦਿੱਲੀ, 27 ਜਨਵਰੀ
ਕਾਂਗਰਸ ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਲਈ ਸਿੱਧੇ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਰ ਠੀਕਰਾ ਭੰਨਿਆ ਹੈ। ਕਾਂਗਰਸ ਨੇ ਕਿਹਾ ਕਿ ਕੌਮੀ ਰਾਜਧਾਨੀ ਨੂੰ ਹਿਲਾ ਕੇ ਰੱਖ ਦੇਣ ਵਾਲੀ ਇਸ ਘਟਨਾ ਲਈ ਸ਼ਾਹ ਨੂੰ ਫੌਰੀ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਇਸ ਕਥਿਤ ਸਾਜ਼ਿਸ਼ ਵਿੱਚ ਮੋਦੀ ਸਰਕਾਰ ਵੀ ਸ਼ਾਮਲ ਹੈ। ਪਾਰਟੀ ਦੇ ਮੁੱਖ ਤਰਜਮਾਨ ਰਣਦੀਪ ਸਿੰਘ ਸੁਰਜੇਵਾਲਾ ਨੇ ਸਵਾਲ ਕੀਤਾ ਕਿ ਪੁਲੀਸ ਦੀ ਮੌਜੂਦਗੀ ਦੇ ਬਾਵਜੂਦ 500 ਦੇ ਕਰੀਬ ਲੋਕਾਂ ਦਾ ਸਮੂਹ ਲਾਲ ਕਿਲ੍ਹੇ ਦੇ ਅਹਾਤੇ ਵਿੱਚ ਕਿਵੇਂ ਦਾਖ਼ਲ ਹੋ ਗਿਆ।
-ਪੀਟੀਆਈ