DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਾਹ ਘੁਸਪੈਠੀਆਂ ਦੀ ਗੱਲ ਕਰਦੇ ਨੇ, ਡਿਪੋਰਟ ਨਹੀਂ ਕਰਦੇ: ਖੜਗੇ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਜਪਾ ਖ਼ਾਸਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਰ੍ਹਦਿਆਂ ਕਿਹਾ ਕਿ ਉਹ ਘੁਸਪੈਠ ਦਾ ਮੁੱਦਾ ਲਗਾਤਾਰ ਚੁੱਕਦੇ ਹਨ ਪਰ 10 ਸਾਲ ਤੋਂ ਸੱਤਾ ’ਚ ਹੋਣ ਦੇ ਬਾਵਜੂਦ ਉਹ ਗ਼ੈਰ-ਕਾਨੂੰਨੀ ਤੌਰ ’ਤੇ ਮੁਲਕ ’ਚ ਦਾਖ਼ਲ ਹੋਏ...

  • fb
  • twitter
  • whatsapp
  • whatsapp
Advertisement

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਜਪਾ ਖ਼ਾਸਕਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵਰ੍ਹਦਿਆਂ ਕਿਹਾ ਕਿ ਉਹ ਘੁਸਪੈਠ ਦਾ ਮੁੱਦਾ ਲਗਾਤਾਰ ਚੁੱਕਦੇ ਹਨ ਪਰ 10 ਸਾਲ ਤੋਂ ਸੱਤਾ ’ਚ ਹੋਣ ਦੇ ਬਾਵਜੂਦ ਉਹ ਗ਼ੈਰ-ਕਾਨੂੰਨੀ ਤੌਰ ’ਤੇ ਮੁਲਕ ’ਚ ਦਾਖ਼ਲ ਹੋਏ ਲੋਕਾਂ ਨੂੰ ਡਿਪੋਰਟ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਬੰਗਲਾਦੇਸ਼ੀ ਘੁਸਪੈਠੀਆਂ ਦੇ ਨਾਮ ’ਤੇ ਸਿਰਫ਼ ਸਿਆਸਤ ਕਰਦੀ ਹੈ। ਕਚਾਰ ਜ਼ਿਲ੍ਹੇ ਦੇ ਬੋਰਖੋਲਾ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਚੋਣਾਂ ਜਿੱਤਣ ਲਈ ਅਸਾਮ ’ਚ ਹਲਕਾਬੰਦੀ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਨੂੰ ਬਹੁਮਤ ਵਾਲੇ ਇਲਾਕਿਆਂ ’ਚੋਂ ਹਟਾ ਦਿੱਤਾ ਗਿਆ ਜਦਕਿ ਹੋਰਾਂ ਦੇ ਨਾਮ ਜੋੜ ਦਿੱਤੇ ਗਏ। ਉਨ੍ਹਾਂ ਦਾਅਵਾ ਕੀਤਾ ਕਿ ਜਿਥੇ ਦਲਿਤ ਅਤੇ ਆਦਿਵਾਸੀ ਵੱਧ ਸਨ, ਉਥੇ ਹੋਰ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਲਿਆ ਗਿਆ ਹੈ। ਕਾਂਗਰਸ ਪ੍ਰਧਾਨ ਨੇ ਕਿਹਾ, ‘‘ਜਦੋਂ ਕੇਂਦਰ ’ਚ ਕਾਂਗਰਸ ਦੀ ਅਗਵਾਈ ਹੇਠ ਯੂ ਪੀ ਏ ਸਰਕਾਰ ਸੀ ਤਾਂ 2005 ਤੋਂ 2013 ਦਰਮਿਆਨ ਮੁਲਕ ’ਚੋਂ 88792 ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਪਰ ਨਰਿੰਦਰ ਮੋਦੀ ਦੇ ਰਾਜ ਦੌਰਾਨ 2014 ਤੋਂ 2019 ਦਰਮਿਆਨ ਸਿਰਫ਼ 2566 ਵਿਅਕਤੀਆਂ ਨੂੰ ਮੁਲਕ ’ਚੋਂ ਬਾਹਰ ਕੱਢਿਆ ਗਿਆ। ਭਾਜਪਾ, ਮੋਦੀ ਅਤੇ ਸ਼ਾਹ ਸਿਰਫ਼ ਚੋਣ ਵਾਅਦੇ ਕਰਦੇ ਹਨ ਅਤੇ ਹਕੀਕਤ ’ਚ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਉਂਦੇ।’’ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ’ਤੇ ਦੋਸ਼ ਲਾਇਆ ਕਿ ਉਨ੍ਹਾਂ ਅਸਾਮ ਦੀ ਹਜ਼ਾਰਾਂ ਏਕੜ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਦਿੱਤੀ ਹੈ।

Advertisement
Advertisement
×