ਨਵੀਂ ਦਿੱਲੀ, 26 ਦਸੰਬਰ
ਕਾਂਗਰਸ ਨੇ ਨਾਗਾਲੈਂਡ ’ਚ ਹੋਈ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ। ਪਾਰਟੀ ਨੇ ਨਾਲ ਹੀ ਪੀੜਤਾਂ ਨੂੰ ਮੁਆਵਜ਼ਾ ਦੇਣ ਅਤੇ ਘਟਨਾ ਦੀ ਜਾਂਚ ਗੁਹਾਟੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਰਵਾਉਣ ਦੀ ਮੰਗ ਵੀ ਕੀਤੀ। ਕਾਂਗਰਸ ਦਾ ਇਕ ਵਫ਼ਦ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਘਟਨਾ ’ਚ ਜ਼ਖ਼ਮੀ ਹੋਏ ਲੋਕਾਂ ਨੂੰ ਮਿਲਣ ਦਬਿਰੂਗੜ੍ਹ ਮੈਡੀਕਲ ਕਾਲਜ ਗਿਆ ਸੀ ਜਿਸ ਨੇ ਆਪਣੀ ਰਿਪੋਰਟ ਪਾਰਟੀ ਮੁਖੀ ਸੋਨੀਆ ਗਾਂਧੀ ਨੂੰ ਸੌਂਪੀ ਹੈ। ਰਿਪੋਰਟ ਸੌਂਪੇ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸ ਨੇ ਇਹ ਮੰਗ ਕੀਤੀ ਹੈ। ਇਸ ਵਫ਼ਦ ’ਚ ਕਾਂਗਰਸ ਦੇ ਜਨਰਲ ਸਕੱਤਰ ਜਿਤੇਂਦਰ ਸਿੰਘ, ਪਾਰਟੀ ਦੇ ਨਾਗਾਲੈਂਡ ਦੇ ਇੰਚਾਰਜ ਅਜੌਇ ਕੁਮਾਰ ਤੇ ਸੰਸਦ ਮੈਂਬਰ ਗੌਰਵ ਗੋਗੋਈ ਸ਼ਾਮਲ ਸਨ। -ਪੀਟੀਆਈ