ਨਵੀਂ ਦਿੱਲੀ, 28 ਜਨਵਰੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਨੂੰ ਦੋ ਹਸਪਤਾਲਾਂ ਦਾ ਦੌਰਾ ਕਰਕੇ ਗਣਤੰਤਰ ਦਿਵਸ ’ਤੇ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਵਿਚ ਜ਼ਖਮੀ ਹੋਏ ਪੁਲੀਸ ਮੁਲਾਜ਼ਮਾਂ ਦੀ ਹਾਲ ਜਾਣਿਆਂ। ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀਆਂ ਘਟਨਾਵਾਂ ਵਿੱਚ ਤਕਰੀਬਨ 400 ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸ੍ਰੀ ਸ਼ਾਹ ਸ਼ੁਸ਼ੂਰਤ ਟਰੌਮਾ ਸੈਂਟਰ ਗਏ ਤੇ ਬਾਅਦ ਵਿੱਚ ਤੀਰਥ ਰਾਮ ਹਸਪਤਾਲ ਦਾ ਦੌਰਾ ਕਰਨਗੇ। ਇਹ ਦੋਵੇਂ ਹਸਪਤਾਲ ਸਿਵਲ ਲਾਈਨਜ਼ ਵਿੱਚ ਹਨ।