DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਾਹਬਾਜ਼ ਦੀ ਧੀ ਤੇ ਜਵਾਈ ਭ੍ਰਿਸ਼ਟਾਚਾਰ ਕੇਸ ’ਚੋਂ ਬਰੀ

ਪਾਕਿਸਤਾਨ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਧੀ ਤੇ ਉਸ ਦੇ ਪਤੀ ਨੂੰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਕੇਸ ’ਚ ਸਿਰਫ਼ ‘ਇਕੋ ਸੁਣਵਾਈ’ ਕਰ ਕੇ ‘ਨਿਰਦੋਸ਼’ ਕਰਾਰ ਦੇ ਦਿੱਤਾ ਅਤੇ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਭ੍ਰਿਸ਼ਟਾਚਾਰ...

  • fb
  • twitter
  • whatsapp
  • whatsapp
Advertisement

ਪਾਕਿਸਤਾਨ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਧੀ ਤੇ ਉਸ ਦੇ ਪਤੀ ਨੂੰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਕੇਸ ’ਚ ਸਿਰਫ਼ ‘ਇਕੋ ਸੁਣਵਾਈ’ ਕਰ ਕੇ ‘ਨਿਰਦੋਸ਼’ ਕਰਾਰ ਦੇ ਦਿੱਤਾ ਅਤੇ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਅਦਾਲਤ ਨੂੰ ਸੋਮਵਾਰ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਧੀ ਰਾਬੀਆ ਇਮਰਾਨ ਤੇ ਉਸ ਦੇ ਪਤੀ ਅਲੀ ਇਮਰਾਨ ਯੂਸਫ਼ ਪੰਜਾਬ ਸਾਫ਼ ਪਾਣੀ ਕੰਪਨੀ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸ ਵਿੱਚ ਸ਼ਾਮਲ ਨਹੀਂ ਪਾਏ ਗਏ ਕਿਉਂਕਿ ਉਨ੍ਹਾਂ ਵਿਰੁੱਧ ਕੋਈ ਸਬੂਤ ਉਪਲਬਧ ਨਹੀਂ ਹੈ। ਪਿਛਲੇ ਹਫ਼ਤੇ ਇਕ ਜਵਾਬਦੇਹੀ ਅਦਾਲਤ ਨੇ ਇਸ ਜੋੜੇ ਨੂੰ ਕਈ ਅਰਬ ਡਾਲਰ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਜਾਰੀ ਗ੍ਰਿਫ਼ਤਾਰੀ ਵਾਰੰਟਾਂ ’ਤੇ ਰੋਕ ਲਾ ਦਿੱਤੀ ਸੀ। ਇਹ ਕੇਸ ਇਮਰਾਨ ਸਰਕਾਰ ਦੇ ਕਾਰਜਕਾਲ ਦੌਰਾਨ 2022 ਵਿੱਚ ਦਰਜ ਹੋਇਆ ਸੀ।

Advertisement
Advertisement
×