ਰੁਬੱਈਆ ਸਈਦ ਅਗਵਾ ਮਾਮਲੇ ’ਚ ਸ਼ਾਂਗਲੂ ਰਿਹਾਅ
ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸੀ ਬੀ ਆਈ ਨੂੰ ਵੱਡਾ ਝਟਕਾ ਦਿੰਦਿਆਂ 1989 ਵਿੱਚ ਜੰਮੂ ਕਸ਼ਮੀਰ ਦੇ ਤਤਕਾਲੀ ਗ੍ਰਹਿ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਧੀ ਰੁਬੱਈਆ ਸਈਦ ਦੇ ਅਗਵਾ ਮਾਮਲੇ ਵਿੱਚ ਇੱਕ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਸ਼ਫਾਤ ਅਹਿਮਦ ਸ਼ਾਂਗਲੂ ਨੂੰ...
Advertisement
ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਸੀ ਬੀ ਆਈ ਨੂੰ ਵੱਡਾ ਝਟਕਾ ਦਿੰਦਿਆਂ 1989 ਵਿੱਚ ਜੰਮੂ ਕਸ਼ਮੀਰ ਦੇ ਤਤਕਾਲੀ ਗ੍ਰਹਿ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਧੀ ਰੁਬੱਈਆ ਸਈਦ ਦੇ ਅਗਵਾ ਮਾਮਲੇ ਵਿੱਚ ਇੱਕ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਸ਼ਫਾਤ ਅਹਿਮਦ ਸ਼ਾਂਗਲੂ ਨੂੰ ਅੱਜ ਰਿਹਾਅ ਕਰ ਦਿੱਤਾ। ਸ਼ਾਂਗਲੂ ਨੂੰ ਟਾਡਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੀ ਬੀ ਆਈ ਨੇ ਉਸ ਦੀ ਨਿਆਂਇਕ ਹਿਰਾਸਤ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਉਹ ਰੁਬੱਈਆ ਅਗਵਾ ਮਾਮਲੇ ਵਿੱਚ ਲੋੜੀਂਦਾ ਹੈ। ਮੁਲਜ਼ਮ ਵੱਲੋਂ ਪੇਸ਼ ਹੋਏ ਕਈ ਵਕੀਲਾਂ ਨੇ ਦਲੀਲ ਦਿੱਤੀ ਕਿ ਸ਼ਾਂਗਲੂ ਸੀ ਬੀ ਆਈ ਲਈ ਕਦੇ ਵੀ ਲੋੜੀਂਦਾ ਨਹੀਂ ਸੀ ਅਤੇ ਉਨ੍ਹਾਂ ਨੇ ਏਜੰਸੀ ਦਾ ਦੋਸ਼ ਪੱਤਰ ਵੀ ਦਾਖ਼ਲ ਕੀਤਾ, ਜਿਸ ਵਿੱਚ ਜਾਂਚ ਅਧਿਕਾਰੀ ਦਾ ਮੰਨਣਾ ਸੀ ਕਿ ਉਸ ਖ਼ਿਲਾਫ਼ ਕੋਈ ਮਾਮਲਾ ਨਹੀਂ ਬਣਦਾ।
Advertisement
Advertisement
