ਪ੍ਰਯਾਗਰਾਜ (ਯੂਪੀ), 29 ਨਵੰਬਰ
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਕੰਪਲੈਕਸ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਕਥਿਤ ਭੜਕਾਊ ਭਾਸ਼ਣ ਦੇਣ ਲਈ ਦੇਸ਼ਧ੍ਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਸ਼ਰਜੀਲ ਇਮਾਮ ਦੀ ਜ਼ਮਾਨਤ ਪਟੀਸ਼ਨ ਅੱਜ ਇਲਾਹਾਬਾਦ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਹੈ। ਸ਼ਰਜੀਲ ਇਮਾਮ ’ਤੇ ਅਲੀਗੜ੍ਹ ਦੇ ਸਿਵਲ ਲਾਈਨਜ਼ ਪੁਲੀਸ ਥਾਣੇ ਵਿੱਚ ਧਾਰਾ 124ਏ, 153 ਏ, 153ਬੀ ਅਤੇ 505 (2) ਤਹਿਤ ਕੇਸ ਦਰਜ ਕੀਤਾ ਗਿਆ ਸੀ। -ਪੀਟੀਆਈ