Deepfake Videos ਖ਼ਿਲਾਫ਼ Shashi Tharoor ਹਾਈ ਕੋਰਟ ਪੁੱਜੇ
ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਮਸਨੂਈ ਬੌਧਿਕਤਾ (ਏ ਆਈ) ਰਾਹੀਂ ਤਿਆਰ ਕੀਤੀਆਂ ਜਾਅਲੀ ‘ਡੀਪਫੇਕ’ ਵੀਡੀਓਜ਼ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ ਵੀਡੀਓਜ਼ ਵਿੱਚ ਥਰੂਰ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਦੀ ਤਾਰੀਫ਼...
ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਮਸਨੂਈ ਬੌਧਿਕਤਾ (ਏ ਆਈ) ਰਾਹੀਂ ਤਿਆਰ ਕੀਤੀਆਂ ਜਾਅਲੀ ‘ਡੀਪਫੇਕ’ ਵੀਡੀਓਜ਼ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ ਵੀਡੀਓਜ਼ ਵਿੱਚ ਥਰੂਰ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਦੀ ਤਾਰੀਫ਼ ਕਰਦਿਆਂ ਅਤੇ ਸੰਵੇਦਨਸ਼ੀਲ ਸਿਆਸੀ ਮੁੱਦਿਆਂ ’ਤੇ ਬੋਲਦਿਆਂ ਦਿਖਾਇਆ ਗਿਆ ਹੈ। ਜਸਟਿਸ ਮਿੰਨੀ ਪੁਸ਼ਕਰਨਾ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ, ਐਕਸ ਅਤੇ ਮੈਟਾ ਪਲੇਟਫਾਰਮਾਂ ਨੂੰ ਸੰਮਨ ਜਾਰੀ ਕੀਤੇ ਹਨ। ਥਰੂਰ ਦੇ ਵਕੀਲ ਅਮਿਤ ਸਿਬਲ ਨੇ ਕਿਹਾ ਕਿ ਅਣਪਛਾਤੇ ਲੋਕ ਉਨ੍ਹਾਂ ਦੇ ਚਿਹਰੇ ਅਤੇ ਆਵਾਜ਼ ਦੀ ਦੁਰਵਰਤੋਂ ਕਰ ਕੇ ਗ਼ਲਤ ਪ੍ਰਚਾਰ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪਟੀਸ਼ਨ ਮੁਤਾਬਕ ਇਹ ਮੁਹਿੰਮ ਕੇਰਲਾ ਵਿਧਾਨ ਸਭਾ ਚੋਣਾਂ 2026 ਦੌਰਾਨ ਲੋਕਾਂ ਦੀ ਰਾਇ ਬਦਲਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲ ਦੇਣ ਲਈ ਚਲਾਈ ਗਈ ਸੀ। ਮੈਟਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਇੰਸਟਾਗ੍ਰਾਮ ਤੋਂ ਇਤਰਾਜ਼ਯੋਗ ਸਮੱਗਰੀ ਹਟਾ ਦਿੱਤੀ ਗਈ ਹੈ।

