ਸ਼ਸ਼ੀਕਲਾ ਵੱਲੋਂ ਸਿਆਸਤ ਤੋਂ ਸੰਨਿਆਸ ਦਾ ਐਲਾਨ

ਸ਼ਸ਼ੀਕਲਾ ਵੱਲੋਂ ਸਿਆਸਤ ਤੋਂ ਸੰਨਿਆਸ ਦਾ ਐਲਾਨ

ਚੇਨੱਈ, 3 ਮਾਰਚ

ਤਾਮਿਲਨਾਡੂ ਅਸੈਂਬਲੀ ਚੋਣਾਂ ਤੋਂ ਐਨ ਪਹਿਲਾਂ ਸ਼ਸ਼ੀਕਲਾ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸ਼ਸ਼ੀਕਲਾ ਨੇ ਕਿਹਾ ਕਿ ਉਸ ਨੇ ਕਦੇ ਵੀ ਸੱਤਾ ਜਾਂ ਅਹੁਦੇ ਦੀ ਤਾਂਘ ਨਹੀਂ ਰੱਖੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕਰੇਗੀ ਤੇ ਅੰਮਾ (ਜੈਲਲਿਤਾ) ਵੱਲੋਂ ਵਿਖਾਏ ਰਾਹ ’ਤੇ ਚੱਲੇਗੀ। ਸ਼ਸ਼ੀਕਲਾ ਨੇ ਅੰਨਾ ਡੀਐੱਮਕੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਗਾਮੀ ਚੋਣਾਂ ਵਿੱਚ ਡੀਐੱਮਕੇ ਨੂੰ ਹਰਾਉਣ ਲਈ ਇਕਜੁੱਟ ਰਹਿਣ ਤੇ ਇਹ ਯਕੀਨੀ ਬਣਾਉਣ ਕਿ ਤਾਮਿਲਨਾਡੂ ਵਿੱਚ ‘ਅੰਮਾ ਦਾ ਸੁਨਹਿਰੀ ਸ਼ਾਸਨ’ ਜਾਰੀ ਰਹੇ। ਸ਼ਸ਼ੀਕਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਕੱਟ ਕੇ 27 ਜਨਵਰੀ ਨੂੰ ਜੇਲ੍ਹ ’ਚੋਂ ਰਿਹਾਅ ਹੋਈ ਸੀ। ਅਜਿਹੀ ਚਰਚਾ ਸੀ ਕਿ ਸਾਬਕਾ ਮੁੱਖ ਮੰਤਰੀ ਤੇ ਮਰਹੂਮ ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਆਪਣੀ ਵੱਖਰੀ ਪਾਰਟੀ ਬਣਾ ਕੇ ਚੋਣ ਮੈਦਾਨ ’ਚ ਉਤਰ ਸਕਦੀ ਹੈ, ਪਰ ਅੱਜ ਦੇ ਐਲਾਨ ਨਾਲ ਇਨ੍ਹਾਂ ਸਾਰੀਆਂ ਕਿਆਸ ਅਰਾਈਆਂ ਦਾ ਭੋਗ ਪੈ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All