ਬੰਗਲੌਰ, 31 ਜਨਵਰੀ
ਏਆਈਏਡੀਐੱਮਕੇ ਵਿੱਚੋਂ ਕੱਢੀ ਵੀਕੇ ਸ਼ਸ਼ੀਕਲਾ ਨੂੰ ਅੱਜ ਇਥੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਕਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚ ਚਾਰ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਉਸ ਨੂੰ ਬੁੱਧਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਸ਼ਸ਼ੀਕਲਾ ਦੇ ਪਰਿਵਾਰ ਨੇ ਉਸ ਨੂੰ ਚੇੱਨਈ ਲਿਜਾਣ ਦਾ ਫੈਸਲਾ ਕੀਤਾ ਹੈ। ਹਸਪਤਾਲ ਨੇ ਉਸ ਨੂੰ ਕੁਝ ਹੋਰ ਦਿਨਾਂ ਲਈ ਇਕਾਂਤਵਾਸ ਵਿੱਚ ਰਹਿ ਲਈ ਕਿਹਾ ਹੈ।