ਜੰਮੂ, 10 ਫਰਵਰੀ
ਜੰਮੂ-ਕਸ਼ਮੀਰ ਸਰਕਾਰ ਨੇ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਭੇਡ ਪਾਲਣ ਸੈਕਟਰ ਦੀ ਉੱਨਤੀ ਲਈ ਨਿਊਜ਼ੀਲੈਂਡ ਸਰਕਾਰ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਇਸ ਸਮਝੌਤੇ ’ਤੇ ਦਸਤਖ਼ਤ ਵਰਚੁਅਲ ਰਾਹੀਂ ਰਾਹੀਂ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਖੇਤੀਬਾੜੀ ਉਤਪਾਦਨ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨਵੀਨ ਚੌਧਰੀ ਦੀ ਹਾਜ਼ਰੀ ਦੌਰਾਨ ਕੀਤੇ ਗਏ। ਅਧਿਕਾਰੀਆਂ ਮੁਤਾਬਕ ਸਮਝੌਤੇ ਦਾ ਮਕਸਦ ਕਿਸਾਨਾਂ ਦੀ ਆਮਦਨ ਵਧਾਉਣਾ ਹੈ। -ਪੀਟੀਆਈ