ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਸ਼ੇਖ ਹਸੀਨਾ ਨੂੰ 21 ਸਾਲ ਦੀ ਕੈਦ

  ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਇੱਕ ਸਰਕਾਰੀ ਹਾਊਸਿੰਗ ਪ੍ਰੋਜੈਕਟ ਵਿੱਚ ਜ਼ਮੀਨਾਂ ਦੀ ਵੰਡ ਵਿੱਚ ਬੇਨਿਯਮੀਆਂ ਨਾਲ ਸਬੰਧਤ ਤਿੰਨ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਢਾਕਾ...
Advertisement

 

ਬੰਗਲਾਦੇਸ਼ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਇੱਕ ਸਰਕਾਰੀ ਹਾਊਸਿੰਗ ਪ੍ਰੋਜੈਕਟ ਵਿੱਚ ਜ਼ਮੀਨਾਂ ਦੀ ਵੰਡ ਵਿੱਚ ਬੇਨਿਯਮੀਆਂ ਨਾਲ ਸਬੰਧਤ ਤਿੰਨ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

Advertisement

ਢਾਕਾ ਸਪੈਸ਼ਲ ਜੱਜ ਕੋਰਟ-5 ਦੇ ਜੱਜ ਮੁਹੰਮਦ ਅਬਦੁੱਲਾ ਅਲ ਮਾਮੂਨ ਨੇ 78 ਸਾਲਾ ਸਾਬਕਾ ਪ੍ਰਧਾਨ ਮੰਤਰੀ ਨੂੰ ਪੂਰਬਾਂਚਲ ਵਿੱਚ ਰਾਜੁਕ ਨਿਊ ਟਾਊਨ ਪ੍ਰੋਜੈਕਟ ਵਿੱਚ ਭ੍ਰਿਸ਼ਟਾਚਾਰ ਦੇ ਤਿੰਨ ਮਾਮਲਿਆਂ ਵਿੱਚ ਹਰੇਕ ਵਿੱਚ ਸੱਤ-ਸੱਤ ਸਾਲ ਦੀ ਸਜ਼ਾ ਸੁਣਾਈ, ਜੋ ਕੁੱਲ ਮਿਲਾ ਕੇ 21 ਸਾਲ ਬਣਦੀ ਹੈ। ਜੱਜ ਨੇ ਕਿਹਾ ਕਿ ਹਸੀਨਾ ਨੂੰ ਇਹ ਸਜ਼ਾਵਾਂ ਲਗਾਤਾਰ (consecutively) ਭੁਗਤਣੀਆਂ ਪੈਣਗੀਆਂ।

ਜੱਜ ਮਾਮੂਨ ਨੇ ਹਸੀਨਾ 'ਤੇ ਹਰੇਕ ਮਾਮਲੇ ਵਿੱਚ ਇੱਕ-ਇੱਕ ਲੱਖ ਟਕਾ ਦਾ ਜੁਰਮਾਨਾ ਵੀ ਲਗਾਇਆ ਹੈ, ਜਾਂ ਜੇਕਰ ਉਹ ਰਕਮ ਜਮ੍ਹਾਂ ਕਰਾਉਣ ਵਿੱਚ ਅਸਫਲ ਰਹਿੰਦੀ ਹੈ ਤਾਂ 18 ਮਹੀਨੇ ਹੋਰ ਜੇਲ੍ਹ ਵਿੱਚ ਰਹਿਣਾ ਪਵੇਗਾ।

ਜੱਜ ਮਾਮੂਨ ਨੇ ਰਾਜਧਾਨੀ ਦੇ ਨੇੜੇ ਹਾਊਸਿੰਗ ਪ੍ਰੋਜੈਕਟ ਵਿੱਚ ਦਰਜ ਮਾਮਲਿਆਂ ਵਿੱਚ ਹਸੀਨਾ ਦੇ ਪੁੱਤਰ ਸਾਜਿਬ ਵਾਜੇਦ ਜੌਏ ਅਤੇ ਬੇਟੀ ਸਾਇਮਾ ਵਾਜੇਦ ਪੁਤੁਲ ਨੂੰ ਵੀ ਪੰਜ-ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜੌਏ ਅਤੇ ਪੁਤੁਲ ਨੂੰ ਹਰੇਕ ਨੂੰ ਇੱਕ-ਇੱਕ ਲੱਖ ਟਕਾ ਦਾ ਜੁਰਮਾਨਾ ਕੀਤਾ ਗਿਆ, ਜਾਂ ਜੁਰਮਾਨਾ ਅਦਾ ਨਾ ਕਰਨ 'ਤੇ ਇੱਕ ਮਹੀਨਾ ਹੋਰ ਜੇਲ੍ਹ ਕੱਟਣੀ ਪਵੇਗੀ।

ਜੱਜ ਮਾਮੂਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ, "ਪਲਾਟ ਸ਼ੇਖ ਹਸੀਨਾ ਨੂੰ ਬਿਨਾਂ ਕਿਸੇ ਅਰਜ਼ੀ ਦੇ ਅਤੇ ਇੱਕ ਅਜਿਹੇ ਤਰੀਕੇ ਨਾਲ ਅਲਾਟ ਕੀਤਾ ਗਿਆ ਸੀ ਜੋ ਕਾਨੂੰਨੀ ਤੌਰ 'ਤੇ ਅਧਿਕਾਰਤ ਅਧਿਕਾਰ ਖੇਤਰ ਤੋਂ ਜ਼ਿਆਦਾ ਸੀ।"

ਹਸੀਨਾ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਲੱਗੇ ਦੋਸ਼ "ਪੱਖਪਾਤੀ ਅਤੇ ਸਿਆਸੀ ਤੌਰ 'ਤੇ ਪ੍ਰੇਰਿਤ" ਹਨ। ਹਸੀਨਾ ਪਿਛਲੇ ਸਾਲ 5 ਅਗਸਤ ਨੂੰ ਬੰਗਲਾਦੇਸ਼ ਤੋਂ ਭੱਜਣ ਤੋਂ ਬਾਅਦ ਭਾਰਤ ਵਿੱਚ ਰਹਿ ਰਹੀ ਹੈ।

ਵੀਰਵਾਰ ਦੇ ਫੈਸਲੇ ਤੋਂ ਪਹਿਲਾਂ ਅਧਿਕਾਰੀਆਂ ਨੇ ਢਾਕਾ ਦੇ ਪੁਰਾਣੇ ਹਿੱਸੇ ਵਿੱਚ ਅਦਾਲਤੀ ਕੰਪਲੈਕਸ ਅਤੇ ਆਸ-ਪਾਸ ਸੁਰੱਖਿਆ ਸਖ਼ਤ ਕਰ ਦਿੱਤੀ ਸੀ। ਹਸੀਨਾ ਪਰਿਵਾਰ ਤੋਂ ਇਲਾਵਾ ਹਾਊਸਿੰਗ ਦੇ ਸਾਬਕਾ ਜੂਨੀਅਰ ਮੰਤਰੀ ਸ਼ਰੀਫ ਅਹਿਮਦ ਅਤੇ ਹਾਊਸਿੰਗ ਮੰਤਰਾਲੇ ਅਤੇ ਰਾਜਧਾਨੀ ਉਨਯਾਨ ਕਰਤ੍ਰਿਪੱਕਾਹ ਦੇ ਅਧਿਕਾਰੀਆਂ ਸਮੇਤ 20 ਹੋਰਾਂ 'ਤੇ ਵੀ ਮੁਕੱਦਮਾ ਚਲਾਇਆ ਗਿਆ ਸੀ ਅਤੇ ਇੱਕ ਨੂੰ ਛੱਡ ਕੇ ਸਾਰਿਆਂ ਨੂੰ ਵੱਖ-ਵੱਖ ਮਿਆਦ ਦੀਆਂ ਜੇਲ੍ਹ ਦੀਆਂ ਸਜ਼ਾਵਾਂ ਸੁਣਾਈਆਂ ਗਈਆਂ।

ਜਿਸ ਵਿਅਕਤੀ ਨੂੰ ਬਰੀ ਕੀਤਾ ਗਿਆ ਹੈ, ਉਹ ਮੰਤਰਾਲੇ ਦਾ ਇੱਕ ਜੂਨੀਅਰ ਅਧਿਕਾਰੀ ਹੈ। ਦੋਸ਼ੀਆਂ ਵਿੱਚੋਂ ਸਿਰਫ਼ ਇੱਕ ਹੀ ਵਿਅਕਤੀ ਨਿੱਜੀ ਤੌਰ 'ਤੇ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਉਸਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ। ਪੀਟੀਆਈ

Advertisement
Show comments