ਸ਼ਿਬੂ ਸੋਰੇਨ ਦੀ ਹਾਲਤ ਗੰਭੀਤ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀ ਹਾਲਤ ਗੰਭੀਰ ਹੈ (Former Jharkhand CM Shibu Soren critical) ਅਤੇ ਉਹ ਇਸ ਸਮੇਂ ਵੈਂਟੀਲੇਟਰ ’ਤੇ ਹਨ। ਸੂਤਰਾਂ ਅਨੁਸਾਰ ਉਹ ਮਹੀਨੇ ਤੋਂ ਵੱਧ ਸਮੇਂ ਤੋਂ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਹਨ। ਸ਼ਿਬੂ ਸੋਰੇਨ (81) ਨੂੰ ਗੁਰਦੇ ਨਾਲ ਸਬੰਧਤ ਸਮੱਸਿਆਵਾਂ ਕਾਰਨ ਜੂਨ ਦੇ ਆਖ਼ਰੀ ਹਫ਼ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਨੂੰ ਵੀ ਬਰੇਨ ਸਟ੍ਰੋਕ ਹੋਣ ਮਗਰੋਂ ਜਹਾਜ਼ ਰਾਹੀਂ ਦਿੱਲੀ ਦੇ ਅਪੋਲੋ ਹਸਪਤਾਲ ਲਿਆਂਦਾ ਗਿਆ ਹੈ।
ਸ਼ਿਬੂ ਦਾ ਹਸਪਤਾਲ ਵਿੱਚ ਲੰਬੇ ਸਮੇਂ ਤੋਂ ਲਗਾਤਾਰ ਇਲਾਜ ਚੱਲ ਰਿਹਾ ਹੈ। ਜਦੋਂ ਉਨ੍ਹਾਂ ਨੂੰ 24 ਜੂਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਤਾਂ ਉਨ੍ਹਾਂ ਦੇ ਪੁੱਤਰ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਸੀ, ‘ਉਨ੍ਹਾਂ ਨੂੰ ਹਾਲ ਹੀ ਵਿੱਚ ਇੱਥੇ ਦਾਖਲ ਕਰਵਾਇਆ ਗਿਆ ਹੈ, ਇਸ ਲਈ ਅਸੀਂ ਉਨ੍ਹਾਂ ਨੂੰ ਮਿਲਣ ਆਏ ਹਾਂ। ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਦੀ ਜਾਂਚ ਕੀਤੀ ਜਾ ਰਹੀ ਹੈ।’