ਧੋਖਾਧੜੀ ਮਾਮਲੇ ’ਚ ਸ਼ਿਲਪਾ ਸ਼ੈੱਟੀ ਨੇ ਬਿਆਨ ਦਰਜ ਕਰਵਾਇਆ
ਅਦਾਕਾਰਾ ਸ਼ਿਲਪਾ ਸ਼ੈੱਟੀ ਨੇ 60 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਮੁੰਬਈ ਪੁਲੀਸ ਕੋਲ ਬਿਆਨ ਦਰਜ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨਾਲ ਮਿਲ ਕੇ ਖੜ੍ਹੀ ਕੀਤੀ ਗਈ ਕੰਪਨੀ ਦਾ ਉਹ ਕੰਮ-ਕਾਜ ਨਹੀਂ ਦੇਖਦੀ ਸੀ।...
ਅਦਾਕਾਰਾ ਸ਼ਿਲਪਾ ਸ਼ੈੱਟੀ ਨੇ 60 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਮੁੰਬਈ ਪੁਲੀਸ ਕੋਲ ਬਿਆਨ ਦਰਜ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨਾਲ ਮਿਲ ਕੇ ਖੜ੍ਹੀ ਕੀਤੀ ਗਈ ਕੰਪਨੀ ਦਾ ਉਹ ਕੰਮ-ਕਾਜ ਨਹੀਂ ਦੇਖਦੀ ਸੀ। ਅਧਿਕਾਰੀ ਨੇ ਅੱਜ ਦੱਸਿਆ ਕਿ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (ਈ ਓ ਡਬਲਿਊ) ਦੀ ਟੀਮ ਨੇ ਚਾਰ ਅਕਤੂਬਰ ਨੂੰ ਅਦਾਕਾਰਾ ਦੀ ਰਿਹਾਇਸ਼ ’ਤੇ ਉਸ ਦਾ ਬਿਆਨ ਦਰਜ ਕੀਤਾ ਅਤੇ ਉਸ ਤੋਂ ਚਾਰ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ-ਪੜਤਾਲ ਕੀਤੀ। ਸ਼ੈੱਟੀ ਤੇ ਉਸ ਦਾ ਪਤੀ ਰਾਜ ਕੁੰਦਰਾ ਬੈਸਟ ਡੀਲ ਟੀਵੀ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸਨ। ਅਧਿਕਾਰੀ ਨੇ ਕਿਹਾ ਕਿ ਅਦਾਕਾਰਾ ਨੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਆਪਣਾ ਬਿਆਨ ਦਰਜ ਕਰਵਾਉਣ ਮੌਕੇ ਦਸਤਾਵੇਜ਼ ਵੀ ਪੇਸ਼ ਕੀਤੇ। ਪੁਲੀਸ ਇਨ੍ਹਾਂ ਦਸਤਾਵੇਜ਼ਾਂ ਦੀ ਤਸਦੀਕ ਕਰ ਰਹੀ ਹੈ। ਕਾਰੋਬਾਰੀ ਦੀਪਕ ਕੋਠਾਰੀ ਨਾਲ ਕਰਜ਼-ਕਮ-ਨਿਵੇਸ਼ ਸਮਝੌਤੇ ਤਹਿਤ ਲਗਪਗ 60 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿੱਚ ਕੁੰਦਰਾ ਤੇ ਸ਼ੈੱਟੀ ਖ਼ਿਲਾਫ਼ 14 ਅਗਸਤ ਨੂੰ ਜੁਹੂ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।