ਸ਼ਿਮਲਾ: ਕਾਰ ਡੂੰਘੀ ਖੱਡ ਵਿੱਚ ਡਿੱਗਣ ਕਾਰਨ 2 ਹਲਾਕ
ਸ਼ੁੱਕਰਵਾਰ ਦੇਰ ਰਾਤ ਸ਼ਿਮਲਾ ਜ਼ਿਲ੍ਹੇ ਦੇ ਚੋਪਲ ਉਪ-ਮੰਡਲ ਵਿੱਚ ਇੱਕ ਵਾਹ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੁਰ-ਦਿਆਂਦਲੀ ਸੜਕ 'ਤੇ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਜਣੇ ਘਰ ਵਾਪਸ...
Advertisement
ਸ਼ੁੱਕਰਵਾਰ ਦੇਰ ਰਾਤ ਸ਼ਿਮਲਾ ਜ਼ਿਲ੍ਹੇ ਦੇ ਚੋਪਲ ਉਪ-ਮੰਡਲ ਵਿੱਚ ਇੱਕ ਵਾਹ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੁਰ-ਦਿਆਂਦਲੀ ਸੜਕ 'ਤੇ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਜਣੇ ਘਰ ਵਾਪਸ ਆ ਰਹੇ ਸਨ। ਪਿੰਡ ਵਾਸੀਆਂ ਦੀ ਮਦਦ ਨਾਲ ਪੁਲੀਸ ਨੇ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਹਾਲਾਂਕਿ ਪੁਲੀਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ, ਪਰ ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਇਹ ਸਥਾਨ ਹਾਦਸਿਆਂ ਲਈ ਸੰਵੇਦਨਸ਼ੀਲ ਹੈ।
Advertisement
20 ਜੂਨ ਨੂੰ ਮੌਨਸੂਨ ਸ਼ੁਰੂ ਹੋਣ ਤੋਂ ਲੈ ਕੇ 12 ਸਤੰਬਰ ਤੱਕ ਰਾਜ ਵਿੱਚ ਸੜਕ ਹਾਦਸਿਆਂ ਵਿੱਚ ਕੁੱਲ 168 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 28 ਮੌਤਾਂ ਲਾਹੌਲ ਅਤੇ ਸਪੀਤੀ ਵਿੱਚ ਹੋਈਆਂ, ਇਸ ਤੋਂ ਬਾਅਦ ਸ਼ਿਮਲਾ ਵਿੱਚ 25 ਅਤੇ ਕੁੱਲੂ ਜ਼ਿਲ੍ਹੇ ਵਿੱਚ 23 ਮੌਤਾਂ ਹੋਈਆਂ ਹਨ।
Advertisement
×