DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shimla Earthquake: ਸ਼ਿਮਲਾ ’ਚ ਸਵੇਰੇ 4.1 ਤੀਬਰਤਾ ਦਾ ਆਇਆ ਭੂਚਾਲ

ਜਾਨੀ ਜਾਂ ਮਾਲੀ ਨੁਕਸਾਨ ਤੋਂ ਰਿਹਾ ਬਚਾਅ; ਪਿਛਲੇ ਤਿੰਨ ਸਾਲਾਂ ’ਚ ਹਿਮਾਚਲ ਪ੍ਰਦੇਸ਼ ਵਿੱਚ 67 ਵਾਰ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਤੋਂ ਲਗਭਗ 130 ਕਿਲੋਮੀਟਰ ਦੂਰ ਸਥਿਤ ਰਾਮਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ਨੀਵਾਰ ਤੜਕੇ ਭੂਚਾਲ ਦੇ ਮੱਧਮ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ। ਤੜਕੇ 4:36 ਵਜੇ ਆਏ ਇਨ੍ਹਾਂ ਝਟਕਿਆਂ ਕਾਰਨ ਕੁਝ ਸਕਿੰਟਾਂ ਲਈ ਧਰਤੀ ਕੰਬਦੀ ਰਹੀ।

‘ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ’ ਅਨੁਸਾਰ ਇਸ ਭੂਚਾਲ ਦਾ ਕੇਂਦਰ ਧਰਤੀ ਦੀ ਸਤਹ ਤੋਂ 10 ਕਿਲੋਮੀਟਰ ਦੀ ਡੂੰਘਾਈ ’ਚ ਸੀ। ਸੂਬਾ ਆਫਤ ਪ੍ਰਬੰਧਨ ਅਥਾਰਟੀ (SDMA) ਨੇ ਪੁਸ਼ਟੀ ਕੀਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਸ਼ਿਮਲਾ ਵਿੱਚ ਵਾਰ-ਵਾਰ ਆ ਰਹੇ ਭੂਚਾਲ ਦੇ ਝਟਕਿਆਂ ਨੇ ਸਥਾਨਕ ਲੋਕਾਂ ਵਿੱਚ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 26 ਅਗਸਤ ਦੀ ਸਵੇਰ ਨੂੰ ਵੀ ਸ਼ਿਮਲਾ ਵਿੱਚ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ।

Advertisement

ਸਰਕਾਰੀ ਅੰਕੜਿਆਂ ਮੁਤਾਬਕ, ਪਿਛਲੇ ਤਿੰਨ ਸਾਲਾਂ ਵਿੱਚ 1 ਅਗਸਤ ਤੱਕ ਹਿਮਾਚਲ ਪ੍ਰਦੇਸ਼ ਵਿੱਚ 67 ਵਾਰ ਭੂਚਾਲ ਦੇ ਝਟਕੇ ਦਰਜ ਕੀਤੇ ਜਾ ਚੁੱਕੇ ਹਨ, ਜਿਸ ਨਾਲ 7.05 ਲੱਖ ਰੁਪਏ ਦਾ ਨਿੱਜੀ ਜਾਇਦਾਦ ਦਾ ਨੁਕਸਾਨ ਹੋਇਆ ਹੈ।

Advertisement

Advertisement
×