ਨਵੀਂ ਦਿੱਲੀ, 26 ਜੂਨ
ਸ਼ਿਵ ਸੈਨਾ ਵਿਧਾਇਕ ਤੇ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਮਹਾਰਾਸ਼ਟਰ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ 16 ਬਾਗ਼ੀ ਵਿਧਾਇਕਾਂ ਖਿਲਾਫ਼ ਜਾਰੀ ਅਯੋਗਤਾ ਨੋਟਿਸ ਨੂੰ ਚੁਣੌਤੀ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇ.ਬੀ.ਪਰਦੀਵਾਲਾ ਵੱਲੋਂ ਸ਼ਿੰਦੇ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। -ਏਜੰਸੀ