ਪੁਣੇ, 2 ਅਗਸਤ
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਉਦੈ ਸਾਮੰਤ ਦੀ ਕਾਰ ‘ਤੇ ਮੰਗਲਵਾਰ ਸ਼ਾਮ ਨੂੰ ਪੁਣੇ ਦੇ ਕਟਰਾਜ ਇਲਾਕੇ ‘ਚ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ‘ਤੇ ਹਮਲਾ ਕੀਤਾ। ਸਾਮੰਤ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਧੜੇ ਦੇ 40 ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਵਿੱਚੋਂ ਇੱਕ ਹਨ। ਸ਼ਿੰਦੇ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਉਹ ਇੱਥੇ ਸਨ। ਸੂਤਰਾਂ ਅਨੁਸਾਰ ਇਸ ਘਟਨਾ ਵਿੱਚ ਸਾਮੰਤ ਦੀ ਕਾਰ ਦਾ ਸ਼ੀਸਾ ਨੁਕਸਾਨਿਆ ਗਿਆ ਹੈ। ਭੀੜ ਵੱਲੋਂ ਸਾਮੰਤ ਦੀ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕਰਨ ਅਤੇ ਨਾਅਰੇਬਾਜ਼ੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।-ਏਜੰਸੀ