ਖੇਤੀ ਕਾਨੂੰਨਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਸੰਸਦ ਵੱਲ ਮਾਰਚ: ਪੰਜਾਬ ’ਚ ਸਾਡੀ ਸਰਕਾਰ ਬਣਾ ਦਿਓ ਰਾਜ ’ਚ ਕਾਨੂੰਨਾਂ ਲਾਗੂ ਨਹੀਂ ਹੋਣਗੇ: ਸੁਖਬੀਰ ਬਾਦਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 17 ਸਤੰਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਕੀਤਾ ਗਿਆ ਤੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨਕਾਰੀਆਂ ਵਿੱਚ ਬਹੁਤੇ ਸਟੂਡੈਂਟਸ ਆਰਗਨਾਈਜੇਸ਼ਨ ਆਫ ਇੰਡੀਆ ਦੇ ਕਾਰਕੁਨ ਸ਼ਾਮਲ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਰਚ ਦੀ ਅਗਵਾਈ ਕੀਤੀ ਗਈ। ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਭਵਨ ਦੇ ਨੇੜੇ ਫਾਇਰ ਸਟੇਸ਼ਨ ਕੋਲ ਬੈਰੀਕੇਡ ਲਾ ਕੇ ਰੋਕ ਲਿਆ। ਇਥੇ ਹੀ ਅਕਾਲੀ ਆਗੂ ਸੰਬੋਧਨ ਕਰ ਰਹੇ ਹਨ। ਇਸ ਮੌਕੇ ਸ੍ਰੀ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਜੇ ਉਹ ਰਾਜ ਵਿੱਚ ਉਨ੍ਹਾਂ ਦੀ ਸਰਕਾਰ ਬਣਾ ਦਿੰਦੇ ਹਨ ਤਾਂ ਪੰਜਾਬ ’ਚ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਨੇਤਾਵਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ। ਇਨ੍ਹਾਂ ਤੋਂ ਇਲਾਵਾ ਪੁਲੀਸ ਬਿਕਰਮ ਸਿੰਘ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਜਗਮੀਤ ਸਿੰਘ ਬਰਾੜ ਸਮੇਤ ਹੋਰ ਸੀਨੀਅਰ ਆਗੂਆਂ ਨੂੰ ਸੰਸਦ ਮਾਰਗ ਥਾਣੇ ਲੈ ਗਈ। ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਨੇ ਮੰਗ ਕੀਤੀ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਸਾਰੀਆਂ ਮੁੱਖ ਫ਼ਸਲਾਂ ਦੀ ਖਰੀਦ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਕੋਈ ਵੀ ਕਾਨੂੰਨ ਲਿਆਉਣ ਤੋਂ ਪਹਿਲਾਂ ਉਸ ਬਾਰੇ ਕਿਸਾਨਾਂ ਨਾਲ ਚਰਚਾ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All