ਮੁੰਬਈ, 29 ਜੂਨ
ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਅਸਤੀਫ਼ਾ ਦੇਣ ਮਗਰੋਂ ਸ਼ਿਵ ਸੈਨਾ ਦੇ ਬਾਗ਼ੀ ਵਿਧਾਇਕਾਂ ਨੇ ਅਗਲੀ ਰਣਨੀਤੀ ਘੜਨ ਲਈ ਗੋਆ ਵਿੱਚ ਮੀਟਿੰਗ ਕੀਤੀ। ਬਾਗ਼ੀ ਵਿਧਾਇਕਾਂ ਵਿੱਚੋਂ ਭਾਰਤ ਗੋਗਵਾਲੇ ਨੇ ਬੁੱਧਵਾਰ ਰਾਤ ਨੂੰ ਕਿਹਾ ਕਿ ਉਹ ਪਣਜੀ ਦੇ ਇੱਕ ਫਾਈਵ ਸਟਾਰ ਹੋਟਲ ਵਿੱਚ ਰੁਕੇ ਹੋਏ ਹਨ, ਜਿੱਥੇ ਉਨ੍ਹਾਂ ਨੇ ਅਗਲੀ ਰਣਨੀਤੀ ਘੜਨ ਲਈ ਮੀਟਿੰਗ ਕੀਤੀ। ਬਾਗ਼ੀ ਵਿਧਾਇਕ ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਚਾਰਟਰਡ ਹਵਾਈ ਜਹਾਜ਼ ਰਾਹੀਂ ਗੁਹਾਟੀ ਤੋਂ ਗੋਆ ਦੇ ਡਾਬੋਲਿਮ ਹਵਾਈ ਅੱਡੇ ’ਤੇ ਪਹੁੰਚੇ ਸਨ। ਇੱਥੋਂ ਵਿਸ਼ੇਸ਼ ਬੱਸਾਂ ਰਾਹੀਂ ਉਹ ਦੋਨਾ ਪਾਊਲਾ ਵਿੱਚ ਤਾਜ ਹੋਟਲ ਪਹੁੰਚੇ।