ਸ਼ਿਵ ਸੈਨਾ ਨੇ ਕਿਹਾ: ਖੇਤੀ ਕਾਨੂੰਨ ਰੱਦ ਕੀਤੇ ਜਾਣ, ਸਰਕਾਰ ਸੁਪਰੀਮ ਕੋਰਟ ਨੂੰ ਵਰਤ ਕੇ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ’ਚ

ਸ਼ਿਵ ਸੈਨਾ ਨੇ ਕਿਹਾ: ਖੇਤੀ ਕਾਨੂੰਨ ਰੱਦ ਕੀਤੇ ਜਾਣ, ਸਰਕਾਰ ਸੁਪਰੀਮ ਕੋਰਟ ਨੂੰ ਵਰਤ ਕੇ ਅੰਦੋਲਨ ਖਤਮ ਕਰਨ ਦੀ ਕੋਸ਼ਿਸ਼ ’ਚ

ਮੁੰਬਈ, 14 ਜਨਵਰੀ

ਸ਼ਿਵ ਸੈਨਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਅਤੇ ਨਵੇਂ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਦਾ ਕੱਦ ਉੱਚਾ ਹੋਵੇਗਾ। ਸ਼ਿਵ ਸੈਨਾ ਦੇ ਅਖ਼ਬਾਰ 'ਸਾਮਨਾ' ਦੇ ਸੰਪਾਦਕੀ ਵਿਚ ਕੇਂਦਰ ਸਰਕਾਰ ’ਤੇ ਸੁਪਰੀਮ ਕੋਰਟ ਦੀ ਵਰਤੋਂ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਲਗਾਇਆ ਗਿਆ। ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੇ ਸਾਹਮਣੇ ਕੇਂਦਰ ਦਾ ਦਾਅਵਾ ਵੀ ਹੈਰਾਨ ਕਰਨ ਵਾਲਾ ਹੈ ਕਿ ਖਾਲਿਸਤਾਨੀ ਕਿਸਾਨਾਂ ਦੇ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਏ ਹਨ। ਸ਼ਿਵ ਸੈਨਾ ਨੇ ਦੋਸ਼ ਲਾਇਆ, "ਜੇ ਖਾਲਿਸਤਾਨੀਆਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਘੁਸਪੈਠ ਕੀਤੀ ਹੈ ਤਾਂ ਇਹ ਖ਼ੁਦ ਸਰਕਾਰ ਦੀ ਅਸਫਲਤਾ ਹੈ। ਸਰਕਾਰ ਅੰਦੋਲਨ ਨੂੰ ਦੇਸ਼ ਧ੍ਰੋਹ ਦਾ ਰੰਗ ਦੇ ਕੇ ਰਾਜਨੀਤੀ ਕਰਨਾ ਚਾਹੁੰਦੀ।"

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All