DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shivaji Park Protest: ਸ਼ਿਵਾਜੀ ਪਾਰਕ ਵਿੱਚ ਪ੍ਰਦਰਸ਼ਨ: ਪੁਲੀਸ ਵੱਲੋਂ ਪੰਜ ਸੌ ਅਣਪਛਾਤਿਆਂ ਖ਼ਿਲਾਫ਼ ਕੇਸ

ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੀ ਪ੍ਰਦਰਸ਼ਨ

  • fb
  • twitter
  • whatsapp
  • whatsapp
Advertisement

Shivaji Park Protest: ਮੁੰਬਈ ਪੁਲੀਸ ਨੇ ਸ਼ਿਵਾਜੀ ਪਾਰਕ ਵਿੱਚ ਬੀਤੇ ਦਿਨੀਂ ਕੀਤੇ ਗਏ ਪ੍ਰਦਰਸ਼ਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪ੍ਰਦਰਸ਼ਨ ਦੇ ਪ੍ਰਬੰਧਕਾਂ ਤੋਂ ਇਲਾਵਾ 400 ਤੋਂ 500 ਅਣਪਛਾਤਿਆਂ ਖ਼ਿਲਾਫ਼ ਵੀ ਐੱਫਆਈਆਰ ਦਰਜ ਕੀਤੀ ਹੈ। ਇਹ ਪ੍ਰਦਰਸ਼ਨ ਕੌਕਰੇਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤਾ ਗਿਆ ਸੀ।

ਸ਼ਿਵਾਜੀ ਪਾਰਕ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਮਹਾਰਾਸ਼ਟਰ ਪੁਲੀਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੈਰ-ਕਾਨੂੰਨੀ ਇਕੱਠ ਕਰਨ, ਸਰਕਾਰੀ ਅਧਿਕਾਰੀ ਵੱਲੋਂ ਜਾਰੀ ਕਾਨੂੰਨੀ ਹੁਕਮ ਦੀ ਜਾਣਬੁੱਝ ਕੇ ਉਲੰਘਣਾ ਕਰਨ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਧਾਰਾਵਾਂ ਸ਼ਾਮਲ ਹਨ।

Advertisement

ਪੁਲੀਸ ਅਧਿਕਾਰੀ ਮੁਤਾਬਕ ਇਹ ਮਾਮਲਾ ਸ਼ਿਵਾਜੀ ਪਾਰਕ ਇਲਾਕੇ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement

ਅਭਿਜੀਤ ਦੀਪਕੇ ਦੀ ਅਗਵਾਈ ਵਾਲੀ ਸੀਜੇਪੀ ਨੇ ਸ਼ੁੱਕਰਵਾਰ ਨੂੰ ਸ਼ਿਵਾਜੀ ਪਾਰਕ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਪਾਰਟੀ ਵੱਲੋਂ ਇਹ ਮੰਗ ਚੋਣ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸਆਈਆਰ) ਵਿੱਚ ਕਥਿਤ ਬੇਨੇਮੀਆਂ ਦੇ ਦੋਸ਼ਾਂ ਦੇ ਸੰਦਰਭ ਵਿੱਚ ਕੀਤੀ ਗਈ ਸੀ।

ਪੁਲੀਸ ਨੇ ਪ੍ਰਦਰਸ਼ਨ ਨਾਲ ਜੁੜੀਆਂ ਘਟਨਾਵਾਂ ਅਤੇ ਕਾਨੂੰਨੀ ਹੁਕਮਾਂ ਦੀ ਕਥਿਤ ਉਲੰਘਣਾ ਸਮੇਤ ਹੋਰ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਤੋਂ ਬਾਅਦ ਮਾਮਲੇ ਵਿੱਚ ਹੋਰ ਤੱਥ ਸਾਹਮਣੇ ਆ ਸਕਦੇ ਹਨ।

Advertisement
×