ਮਹਾਰਾਸ਼ਟਰ ਸਰਕਾਰ ਤੇ ਦੇਸ਼ਮੁਖ ਨੂੰ ਝਟਕਾ; ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਮਹਾਰਾਸ਼ਟਰ ਸਰਕਾਰ ਤੇ ਦੇਸ਼ਮੁਖ ਨੂੰ ਝਟਕਾ; ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਨਵੀਂ ਦਿੱਲੀ, 8 ਅਪੈਰਲ

ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਅਤੇ ਸੂਬੇ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਝਟਕਾ ਦਿੰਦਿਆਂ ਵੀਰਵਾਰ ਨੂੰ ਉਨ੍ਹਾਂ ਦੀਆਂ ਅਰਜ਼ੀਆਂ ਖਾਰਜ ਕਰ ਦਿੱਤੀਆਂ, ਜਿਨ੍ਹਾਂ ਵਿੱਚ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਭਿ੍ਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੇ ਬੰਬਈ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਦੇਸ਼ਮੁਖ ਖਿਲਾਫ਼ ਪਰਮਬੀਰ ਸਿੰਘ ਵੱਲੋਂ ਲਗਾਏ ਗਏ ਦੇਸ਼ਾਂ ਦੀ ਬੰਬਈ ਹਾਈ ਕੋਰਟ ਨੇ ਸੀਬੀਆਂ ਤੋਂ ਆਰੰਭਕ ਜਾਂਚ ਕਰਉਣ ਦਾ ਹੁਕਮ ਦਿੱਤਾ ਸੀ। ਜਸਟਿਸ ਐਸ ਕੇ ਕੌਲ ਅਤੇ ਹੇਮੰਤ ਗੁਪਤਾ ਦੇ ਬੈਂਚ ਨੇ ਕਿਹਾ ,‘‘ ਮਾਮਲੇ ਵਿੱਚ ਸ਼ਾਮਲ ਲੋਕਾਂ ਅਤੇ ਦੋਸ਼ਾਂ ਦੀ ਪ੍ਰਕਿਰਤੀ ਅਤੇ ਗੰਭੀਰਤਾ ਨੂੰ ਦੇਖਦਿਆਂ, ਮਾਮਲੇ ਦੀ ਕਿਸੇ ਖੁਦਮੁਖ਼ਤਾਰ ਏਜੰਸੀ ਤੋਂ ਜਾਂਚ ਕਰਾਉਣ ਦੀ ਲੋੜ ਹੈ। ਇਹ ਮਾਮਲਾ ਲੋਕ ਵਿਸ਼ਵਾਸ ਦਾ ਹੈ। ’’ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੇ ਦਿੱਤੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੇ। ’’ ਇਹ ਸ਼ੁਰੂਆਤੀ ਜਾਂਚ ਹੈ ਅਤੇ ਇਸ ਵਿੱਚ ਕੁਝ ਵੀ ਗਲਤ ਨਹੀਂ ਹੈ। -ਏਜੰਸੀ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All