ਸ਼ੋਪੀਆਂ ਮੁਕਾਬਲਾ: ਫ਼ੌਜ ਦੇ ਕਪਤਾਨ ਨੇ ਕੀਤੀ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼

* ਵਿਸ਼ੇਸ਼ ਜਾਂਚ ਟੀਮ ਵੱਲੋਂ ਚਾਰਜਸ਼ੀਟ ਵਿੱਚ ਪ੍ਰਗਟਾਵਾ

ਸ਼ੋਪੀਆਂ ਮੁਕਾਬਲਾ: ਫ਼ੌਜ ਦੇ ਕਪਤਾਨ ਨੇ ਕੀਤੀ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼

ਸ਼ੋਪੀਆਂ, 24 ਜਨਵਰੀ

ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਪਿਛਲੇ ਸਾਲ ਜੁਲਾਈ ਵਿਚ ਹੋਏ ਝੂਠੇ ਮੁਕਾਬਲੇ ’ਚ ਸ਼ਾਮਲ ਫੌਜ ਦੇ ਕਪਤਾਨ ਅਤੇ ਦੋ ਹੋਰ ਸਿਵਲ ਮੁਲਜ਼ਮਾਂ ਨੇ ਤਿੰਨ ਮਾਰੇ ਗਏ ਨੌਜਵਾਨਾਂ ਨੇੜਿਓਂ ਬਰਾਮਦ ਹੋਏ ਹਥਿਆਰਾਂ ਦੇ ਸਰੋਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਵੀ ਕੀਤੀ। ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਇੱਥੇ ਮੁੱਖ ਜੁਡੀਸ਼ਲ ਮੈਜਿਸਟਰੇਟ ਕੋਲ ਅੱਜ ਪੇਸ਼ ਕੀਤੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਕੈਪਟਨ ਭੁਪਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਪੁਲੀਸ ਨੂੰ ਹਥਿਆਰਾਂ ਦੀ ਬਰਾਮਦਗੀ ਬਾਰੇ ਗਲਤ ਜਾਣਕਾਰੀ ਦਿੱਤੀ ਸੀ। ਇਹ ਕੇਸ 18 ਜੁਲਾਈ 2020 ਨੂੰ ਸ਼ੋਪੀਆਂ ਦੇ ਅਮਸ਼ੀਪੁਰਾ ’ਚ ਹੋਏ ਮੁਕਾਬਲੇ ਨਾਲ ਸਬੰਧਤ ਹੈ, ਜਿਸ ਵਿੱਚ ਤਿੰਨ ਨੌਜਵਾਨ ਮਾਰੇ ਗਏ ਸਨ। ਬਾਅਦ ਵਿਚ ਸੋਸ਼ਲ ਮੀਡੀਆ ‘ਤੇ ਇਹ ਰਿਪੋਰਟਾਂ ਆਈਆਂ ਸਨ ਕਿ ਤਿੰਨੋਂ ਨੌਜਵਾਨ ਬੇਗੁਨਾਹ ਹਨ। ਇਸ ਤੋਂ ਬਾਅਦ ਫੌਜ ਨੇ ਜਾਂਚ ਦਾ ਆਦੇਸ਼ ਦਿੱਤਾ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਲਾਸ਼ਾਂ ਕੋਲ ਰੱਖੇ ਨਾਜਾਇਜ਼ ਹਥਿਆਰਾਂ ਦੇ ਸਰੋਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All