ਸ਼ੋਪੀਆਂ ਝੂਠੇ ਮੁਕਾਬਲੇ ਦੀ ਚਾਰਜਸ਼ੀਟ

ਫ਼ੌਜ ਦੇ ਕਪਤਾਨ ਨੇ ਨੌਜਵਾਨਾਂ ਦੀਆਂ ਲਾਸ਼ਾਂ ਕੋਲ ਰੱਖੇ ਹਥਿਆਰਾਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ

ਫ਼ੌਜ ਦੇ ਕਪਤਾਨ ਨੇ ਨੌਜਵਾਨਾਂ ਦੀਆਂ ਲਾਸ਼ਾਂ ਕੋਲ ਰੱਖੇ ਹਥਿਆਰਾਂ ਬਾਰੇ ਕੋਈ ਖ਼ੁਲਾਸਾ ਨਹੀਂ ਕੀਤਾ

ਸ਼ੋਪੀਆਂ, 24 ਜਨਵਰੀ

ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਪਿਛਲੇ ਸਾਲ ਜੁਲਾਈ ਵਿਚ ਹੋਏ ਝੂਠੇ ਮੁਕਾਬਲੇ ਵਿਚ ਸ਼ਾਮਲ ਫੌਜ ਦੇ ਕਪਤਾਨ ਅਤੇ ਦੋ ਹੋਰ ਨਾਗਰਿਕ ਮੁਲਜ਼ਮਾਂ ਨੇ ਤਿੰਨ ਮਾਰੇ ਗਏ ਨੌਜਵਾਨਾਂ ’ਤੇ ਪਾਏ ਹਥਿਆਰਾਂ ਦੇ ਸਰੋਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਸਬੂਤ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਵੀ ਕੀਤੀ। ਪੁਲੀਸ ਚਾਰਜਸ਼ੀਟ ਵਿੱਚ ਕਿਹਾ ਗਿਆ ਹੈ ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਇਥੇ ਮੁੱਖ ਜੁਡੀਸ਼ਲ ਮੈਜਿਸਟਰੇਟ ਅੱਜ ਪੇਸ਼ ਕੀਤੀ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਕੈਪਟਨ ਭੂਪਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਪੁਲੀਸ ਨੂੰ ਹਥਿਆਰਾਂ ਦੀ ਬਰਾਮਦਗੀ ਬਾਰੇ ਹੋਈ ਗਲਤ ਜਾਣਕਾਰੀ ਦਿੱਤੀ ਸੀ। ਇਹ ਕੇਸ 18 ਜੁਲਾਈ 2020 ਨੂੰ ਸ਼ੋਪੀਆਂ ਦੇ ਅਮਸ਼ੀਪੁਰਾ ਵਿੱਚ ਹੋਏ ਮੁਕਾਬਲੇ ਨਾਲ ਸਬੰਧਤ ਹੈ, ਜਿਸ ਵਿੱਚ ਤਿੰਨ ਨੌਜਵਾਨ ਮਾਰੇ ਗਏ ਸਨ। ਬਾਅਦ ਵਿਚ ਸੋਸ਼ਲ ਮੀਡੀਆ 'ਤੇ ਇਹ ਰਿਪੋਰਟ ਆਈਆਂ ਕਿ ਤਿੰਨੋਂ ਨੌਜਵਾਨ ਬੇਗੁਨਾਹ ਹਨ। ਇਸ ਤੋਂ ਬਾਅਦ ਫੌਜ ਨੇ ਜਾਂਚ ਦਾ ਆਦੇਸ਼ ਦਿੱਤਾ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਲਾਸ਼ਾਂ 'ਕੋਲ ਰੱਖੇ ਨਾਜਾਇਜ਼ ਹਥਿਆਰਾਂ ਦੇ ਸਰੋਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All