ਸ੍ਰੀਨਗਰ, 12 ਸਤੰਬਰ
ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ ਤੇ ਇਕ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਹੈੱਫ ਸ਼ਿਰਮਲ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇਕ ਦਹਿਸ਼ਤਗਰਦ ਮਾਰਿਆ ਗਿਆ ਤੇ ਸੁਰੱਖਿਆ ਜਵਾਨ ਜ਼ਖ਼ਮੀ ਹੋ ਗਿਆ। ਮਾਰੇ ਗਏ ਦਹਿਸ਼ਤਗਰਦ ਦੀ ਪਛਾਣ ਨਹੀਂ ਹੋ ਸਕੀ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਹਾਲੇ ਜਾਰੀ ਹੈੇ। -ਏਜੰਸੀ