ਨਵੀਂ ਦਿੱਲੀ, 5 ਜੂਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਰੋਨਾ ਲਾਗ ਕਾਰਨ ਲਾਗੂ ਤਾਲਾਬੰਦੀ ’ਚ ਰਾਹਤਾਂ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 7 ਜੂਨ ਤੋਂ ਦਿੱਲੀ ਮੈਟਰੋ ਰੇਲ ਸੇਵਾ 50 ਫ਼ੀਸਦੀ ਸਮਰੱਥਾ ਨਾਲ ਚੱਲੇਗੀ ਜਦਕਿ ਮਾਰਕੀਟਾਂ ਦੀਆਂ ਦੁਕਾਨਾਂ ਅਤੇ ਮਾਲ ਜਿਸਤ-ਟਾਂਕ (ਔਡ-ਈਵਨ) ਫਾਰਮੂਲੇ ਨਾਲ ਦੁਬਾਰਾ ਖੁੱਲ੍ਹ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਰੋਨਾ ਕਾਰਨ ਪੈਦਾ ਹੋਈ ਸਥਿਤੀ ’ਚ ਸੁਧਾਰ ਦੇ ਮੱਦੇਨਜ਼ਰ ਦਿੱਲੀ ਦੀ ਆਰਥਿਕਤਾ ਨੂੰ ਸੁਰਜੀਤ ਕਰਨ ਦੀ ਲੋੜ ਹੈ। ਸਰਕਾਰ ਵੱਲੋਂ ਇਕੱਲੀਆਂ ਤੇ ਘਰਾਂ ਦੇ ਨੇੜਲੀਆਂ ਦੁਕਾਨਾਂ ਤੋਂ ਇਲਾਵਾ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਆਗਿਆ ਵੀ ਦਿੱਤੀ ਗਈ ਹੈ। ਉਂਜ ਦਿੱਲੀ ’ਚ ਤਾਲਾਬੰਦੀ 14 ਜੂਨ ਤੱਕ ਵਧਾਈ ਗਈ ਹੈ। -ਪੀਟੀਆਈ