ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੁਭਮਨ ਗਿੱਲ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਚੇਨੱਈ ਸੁਪਰਕਿੰਗਜ਼ ਖ਼ਿਲਾਫ਼ ਧੀਮੀ ਓਵਰ ਗਤੀ ਦਾ ਮਾਮਲਾ
Advertisement

ਚੇਨੱਈ, 27 ਮਾਰਚ

ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੱਥੇ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਟੀਮ ਦੀ ਧੀਮੀ ਓਵਰ ਗਤੀ ਕਾਰਨ ਅੱਜ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਆਈਪੀਐੱਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ, ‘‘ਆਈਪੀਐੱਲ ਦੀ ਘੱਟੋ ਘੱਟ ਓਵਰ ਗਤੀ ਨਾਲ ਸਬੰਧਤ ਜ਼ਾਬਤੇ ਤਹਿਤ ਇਹ ਉਸ ਦੀ ਟੀਮ ਦੀ ਪਹਿਲੀ ਗਲਤੀ ਸੀ। ਇਸ ਲਈ ਗਿੱਲ ’ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।’’ ਸ਼ੁਭਮਨ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ ਨੂੰ ਟੂਰਨਾਮੈਂਟ ਦੇ ਮੌਜੂਦਾ ਸੈਸ਼ਨ ਵਿੱਚ ਪਹਿਲੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ

Advertisement

Advertisement