ਕੋਲਕਾਤਾ, 6 ਸਤੰਬਰ
ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ਼ੁਵੇਂਦੂ ਅਧਿਕਾਰੀ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਹਾਈ ਕੋਰਟ ਨੇ ਅੱਜ ਕਿਹਾ ਕਿ ਪੁਲੀਸ ਸੂਬੇ ਵਿਚ ਉਸ ਸਬੰਧੀ ਅਪਰਾਧਿਕ ਕੇਸਾਂ ਵਿਚ ਕੋਈ ਦੰਡਾਤਮਕ ਕਾਰਵਾਈ ਨਹੀਂ ਕਰ ਸਕਦੀ ਹੈ। ਇਨ੍ਹਾਂ ਮਾਮਲਿਆਂ ਵਿਚ ਉਨ੍ਹਾਂ ਦੇ ਸੁਰੱਖਿਆ ਕਰਮੀ ਦੀ ਗੈਰ-ਕੁਦਰਤੀ ਮੌਤ ਦੀ ਸੀਆਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਵੀ ਸ਼ਾਮਲ ਹੈ। -ਪੀਟੀਆਈ