ਨਵੀਂ ਦਿੱਲੀ: ਸੰਸਦ ’ਚ ਹੁਕਮਰਾਨ ਅਤੇ ਵਿਰੋਧੀ ਧਿਰ ਵਿਚਕਾਰ ਚੱਲ ਰਹੇ ਟਕਰਾਅ ਦਰਮਿਆਨ ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਸੁਝਾਅ ਦਿੱਤਾ ਹੈ ਕਿ ਹਫ਼ਤੇ ’ਚ ਇਕ ਦਿਨ ਵਿਰੋਧੀ ਧਿਰ ਲਈ ਰਾਖਵਾਂ ਰੱਖਿਆ ਜਾਵੇ ਤਾਂ ਜੋ ਉਹ ਆਪਣੀ ਮਰਜ਼ੀ ਦੇ ਮਾਮਲੇ ਸੰਸਦ ’ਚ ਉਠਾ ਸਕਣ। ਸਿੱਬਲ ਨੇ ਟਵੀਟ ਕਰਕੇ ਕਿਹਾ ਕਿ ਪ੍ਰਕਿਰਿਆ ਦੇ ਨੇਮਾਂ ’ਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ ਅਤੇ ਸਰਕਾਰ ਨੂੰ ਇਸ ’ਤੇ ਵੀਟੋ ਕਰਨ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬਿੱਲ ਚਰਚਾ ਤੋਂ ਬਿਨਾਂ ਪਾਸ ਨਹੀਂ ਹੋਣਾ ਚਾਹੀਦਾ ਹੈ। -ਪੀਟੀਆਈ