ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਨਸ਼ਿਆਂ ਦੇ ਮਾਮਲੇ ‘ਤੇ ਅੱਜ ਮੁੜ ਆਪਣੀ ਹੀ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਟਵੀਟ ਕੀਤਾ ਕਿ ਐਸਟੀਐਫ ਦੀ ਰਿਪੋਰਟ ਜਨਤਕ ਕੀਤੀ ਜਾਵੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਨਵਜੋਤ ਸਿੱਧੂ ਨੇ ਨਸ਼ਿਆਂ ਦੀ ਰਿਪੋਰਟ ਦਾ ਮਾਮਲਾ ਚੁੱਕਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਡਰੱਗਜ਼ ਮਾਮਲੇ ਵਿੱਚ ਗੈਰਜ਼ਿਮੇਵਾਰਾਨਾ ਟਵੀਟਾਂ ਨੂੰ ਲੈ ਕੇ ਉਨ੍ਹਾਂ ਖਿਲਾਫ਼ ਅਪਰਾਧਕ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ ਜਿਸ ਦੀ ਕੱਲ੍ਹ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਕੀਤੀ ਸੀ।