ਸ੍ਰੀਨਗਰ: ‘ਦਿ ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ’ ਨੇ ਜੰਮੂ ਤੇ ਕਸ਼ਮੀਰ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਲਈ ਚਾਰ ਸੀਟਾਂ ਰਾਖਵੀਆਂ ਰੱਖਣ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਣਾ ਨੇ ਕਿਹਾ,‘ਜਸਟਿਸ (ਸੇਵਾਮੁਕਤ) ਰੰਜਨਾ ਦੇਸਾਈ ਦੀ ਅਗਵਾਈ ਵਾਲੇ ਹੱਦਬੰਦੀ ਕਮਿਸ਼ਨ ਨਾਲ ਮੁਲਾਕਾਤ ਦੇ ਬਾਵਜੂਦ ਸਿੱਖਾਂ ਲਈ ਕੋਈ ਰਾਖਵਾਂਕਰਨ ਨਹੀਂ ਰੱਖਿਆ ਗਿਆ ਜਦਕਿ ਅਸੀਂ ਇਸਦੀ ਮੰਗ ਕੀਤੀ ਸੀ ਤੇ ਕਮਿਸ਼ਨ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਸੀ।’ -ਪੀਟੀਆਈ