ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਪਥਰਾਅ ’ਚ ਜ਼ਖ਼ਮੀ ਹੋਏ ਸਿੱਖ ਸ਼ਰਧਾਲੂ ਆਪਣੀ ਵਿਥਿਆ ਸੁਣਾਉਂਦੇ ਹੋਏ।

ਆਰਾ, 17 ਜਨਵਰੀ

ਮੁੱਖ ਅੰਸ਼

  • ਪੰਜ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛ-ਪੜਤਾਲ

ਬਿਹਾਰ ਦੇ ਭੋਜਪੁਰ ਜ਼ਿਲ੍ਹੇ ’ਚ ਸਿੱਖ ਸ਼ਰਧਾਲੂਆਂ ਦੇ ਵਾਹਨ ’ਤੇ ਭੀੜ ਨੇ ਪਥਰਾਅ ਕਰ ਦਿੱਤਾ ਜਿਸ ’ਚ ਛੇ ਵਿਅਕਤੀ ਜ਼ਖ਼ਮੀ ਹੋ ਗਏ। ਸਬ ਡਿਵੀਜ਼ਨਲ ਪੁਲੀਸ ਅਧਿਕਾਰੀ ਰਾਹੁਲ ਸਿੰਘ ਨੇ ਦੱਸਿਆ ਕਿ ਇਹ ਹਮਲਾ ਉਸ ਵੇਲੇ ਹੋਇਆ ਜਦੋਂ ਸਿੱਖ ਸ਼ਰਧਾਲੂ ਪਟਨਾ ਸਾਹਿਬ ਤੋਂ ਆਪਣੇ ਘਰ ਮੁਹਾਲੀ ਪਰਤ ਰਹੇ ਸਨ। ਉਨ੍ਹਾਂ ਕਿਹਾ,‘‘ਭੋਜਪੁਰ ਦੇ ਚਾਰਪੋਖਰੀ ’ਚ ਧਾਰਮਿਕ ਪ੍ਰੋਗਰਾਮ ਅਤੇ ਅਸਥਾਨ ਦੀ ਉਸਾਰੀ ਲਈ ਦਾਨ ਨਾ ਦੇਣ ’ਤੇ ਭੀੜ ਨੇ ਉਨ੍ਹਾਂ ਦੇ ਵਾਹਨ ’ਤੇ ਹਮਲਾ ਕਰ ਦਿੱਤਾ। ਪਥਰਾਅ ’ਚ ਛੇ ਸਿੱਖ ਸ਼ਰਧਾਲੂ ਜ਼ਖ਼ਮੀ ਹੋਏ ਹਨ।’’ ਸਿੱਖ ਸ਼ਰਧਾਲੂ ਪਟਨਾ ’ਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ’ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਆਏ ਹੋਏ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਲੋਕਾਂ ਨੇ ਧਾਰਮਿਕ ਅਸਥਾਨ ਦੀ ਉਸਾਰੀ ਲਈ ਪੈਸੇ ਮੰਗੇ ਸਨ ਅਤੇ ਸ਼ਰਧਾਲੂਆਂ ਵੱਲੋਂ ਇਨਕਾਰ ਕੀਤੇ ਜਾਣ ’ਤੇ ਉਨ੍ਹਾਂ ਟਰੱਕ ਦੇ ਡਰਾਈਵਰ ਨੂੰ ਬਾਹਰ ਧੂਹ ਕੇ ਕੁੱਟ ਦਿੱਤਾ। ‘ਇਸ ਮਗਰੋਂ ਸ਼ਰਧਾਲੂ ਟਰੱਕ ਡਰਾਈਵਰ ਦੇ ਬਚਾਅ ਲਈ ਆਏ। ਜਦੋਂ ਤਲਖ਼ੀ ਵਧ ਗਈ ਤਾਂ ਭੀੜ ਨੇ ਸਿੱਖਾਂ ’ਤੇ ਪਥਰਾਅ ਕਰ ਦਿੱਤਾ ਜਿਸ ’ਚ ਕਈ ਲੋਕ ਜ਼ਖ਼ਮੀ ਹੋ ਗਏ।’ ਜ਼ਖ਼ਮੀ ਹੋੲੇ ਵਿਅਕਤੀਆਂ ਦਾ ਚਾਰਪੋਖਰੀ ਜਨ ਸਹਿਤ ਕੇਂਦਰ ’ਤੇ ਇਲਾਜ ਚੱਲ ਰਿਹਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ’ਚ ਪੁੱਛ-ਪੜਤਾਲ ਲਈ ਪੰਜ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਕ ਸ਼ਰਧਾਲੂ ਨੇ ਦੱਸਿਆ ਕਿ ਟਰੱਕ ’ਚ 58 ਵਿਅਕਤੀ ਸਵਾਰ ਸਨ। ਇਕ ਹੋਰ ਨੇ ਕਿਹਾ ਕਿ ਜਦੋਂ ਜਬਰੀ ਵਸੂਲੀ ਤੋਂ ਇਨਕਾਰ ਕੀਤਾ ਗਿਆ ਤਾਂ ਭੀੜ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਛੇ ਤੋਂ ਸੱਤ ਸ਼ਰਧਾਲੂ ਜ਼ਖ਼ਮੀ ਹੋ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। -ਏਜੰਸੀ

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਮੰਗੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਤਖਤ ਸਾਹਿਬ ਦੇ ਦਰਸ਼ਨ ਕਰ ਕੇ ਪੰਜਾਬ ਪਰਤ ਰਹੀ ਸੰਗਤ ’ਤੇ ਭੋਜਪੁਰ ਜ਼ਿਲ੍ਹੇ ਵਿਚ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵੀ ਕੀਤੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All