ਨਵੀਂ ਦਿੱਲੀ, 14 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਹਿੰਦੀ ਨੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਵਿਸ਼ੇਸ਼ ਸਨਮਾਨ ਦਿਵਾਇਆ ਹੈ ਅਤੇ ਇਸ ਦੀ ਸਾਦਗੀ ਅਤੇ ਸੰਵੇਦਨਸ਼ੀਲਾ ਹਮੇਸ਼ਾ ਲੋਕਾਂ ਨੂੰ ਆਕਰਸ਼ਿਤ ਕਰਦੀ ਹੈ। ਹਿੰਦੀ ਦਿਵਸ ’ਤੇ ਕੀਤੇ ਟਵੀਟ ਵਿੱਚ ਮੋਦੀ ਨੇ ਉਨ੍ਹਾਂ ਸਭਨਾਂ ਲੋਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁਲਕ ਵਿੱਚ ਸਭ ਤੋਂ ਵਧ ਬੋਲੀ ਜਾਣ ਵਾਲੀ ਭਾਸ਼ਾ ਨੂੰ ਸਮਰਿੱਧ ਅਤੇ ਮਜ਼ਬੂਤ ਬਣਾਉਣ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਹਰ ਵਰ੍ਹੇ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। -ਏਜੰਸੀ