ਗਾਇਕ ਸਰਦੂਲ ਸਿਕੰਦਰ ਸਪੁਰਦ-ਏ-ਖ਼ਾਕ, ਸਰਪੰਚ ਨੇ ਜ਼ਮੀਨ ਦਾਨ ਕੀਤੀ

ਗਾਇਕ ਸਰਦੂਲ ਸਿਕੰਦਰ ਸਪੁਰਦ-ਏ-ਖ਼ਾਕ, ਸਰਪੰਚ ਨੇ ਜ਼ਮੀਨ ਦਾਨ ਕੀਤੀ

ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਫਰਵਰੀ

ਅੱਜ ਉਦੋਂ ਬਹੁਤ ਵੱਡੀ ਧਾਰਮਿਕ ਮਿਸਾਲ ਦੇਖਣ ਨੂੰ ਮਿਲੀ ਜਦੋਂ ਸਰਦੂਲ ਸਿਕੰਦਰ ਦੀ ਦੇਹ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਨੇੜਲੇ ਪਿੰਡ ਖੇੜੀ ਨੌਧ ਸਿੰਘ ਦੇ ਸਰਪੰਚ ਰੁਪਿੰਦਰ ਸਿੰਘ ਰਮਲਾ ਨੇ ਆਪਣੀ ਜ਼ਮੀਨ ਦਾਨ ਦਿੱਤੀ। ਇਸ ਮੌਕੇ ਉਨ੍ਹਾਂ ਆਪਣੀ ਜ਼ਮੀਨ ਵਿਚੋਂ ਖੜ੍ਹੀ ਫ਼ਸਲ ਕੱਟਵਾ ਕੇ ਇਹ ਜ਼ਮੀਨ ਦਿੱਤੀ। ਸਰਪੰਚ ਰਮਲਾ ਨੇ ਕਿਹਾ ਕਿ ਸਰਦੂਲ ਇਸ ਪਿੰਡ ਦਾ ਜੰਮਪਲ ਸੀ ਤੇ ਉਸ ਨੇ ਦੇਸ਼ਾਂ-ਵਿਦੇਸ਼ਾਂ ਵਿਚ ਇਸ ਪਿੰਡ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਪਿੰਡ ਵਿਚ ਉੁਨ੍ਹਾਂ ਦੀ ਸ਼ਾਨਦਾਰ ਯਾਦਗਾਰ ਉਸਾਰੀ ਜਾਵੇਗੀ, ਜਿਥੇ ਹਰ ਸਾਲ ਉਨ੍ਹਾਂ ਦੀ ਯਾਦ ’ਚ ਸੰਗੀਤ ਸੰਮੇਲਨ ਕਰਵਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All