ਸਿੰਘੂ ਬਾਰਡਰ: ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ

ਸਿੰਘੂ ਬਾਰਡਰ: ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਜਾਰੀ

ਬੈਠਕ ਵਿੱਚ ਸ਼ਾਮਲ ਹੋਣ ਲਈ ਜਾਂਦੇ ਗੁਰਨਾਮ ਸਿੰਘ ਚੰਡੂਨੀ, ਹਰਜੀਤ ਸਿੰਘ ਰਵੀ ਤੇ ਹੋਰ ਆਗੂ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 13 ਜਨਵਰੀ

ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਬੀਤੇ ਦਿਨ ਆਏ ਫ਼ੈਸਲੇ ’ਤੇ ਅਗਲੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ’ਤੇ ਬੈਠਕ ਸ਼ੁਰੂ ਹੋ ਗਈ ਹੈ। ਅੰਦੋਲਨਕਾਰੀ ਸੰਗਠਨਾਂ ਦੀ ਸਾਂਝੀ ਜਥੇਬੰਦੀ ‘ਸੰਯੁਕਤ ਕਿਸਾਨ ਮੋਰਚਾ’ ਨੇ ਕੱਲ੍ਹ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਵੇਗੀ। ਨੇਤਾਵਾਂ ਨੇ ਦੋਸ਼ ਲਾਇਆ ਸੀ ਕਿ ਇਹ ‘ਸਰਕਾਰ ਪੱਖੀ’ ਕਮੇਟੀ ਹੈ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਹ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਨਹੀਂ ਕਰਦੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All