DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Voter List: ਪੰਜਾਬ ਦੀ ਸੂਚੀ ’ਚੋਂ 20.66 ਲੱਖ ਵੋਟਰ ਛਾਂਗੇ

Punjab SIR Voter: ਵੋਟਰ ਸੂਚੀ ਦੇ ਖਰਡ਼ੇ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ

  • fb
  • twitter
  • whatsapp
  • whatsapp
featured-img featured-img
 ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਵੋਟਰ ਸੂਚੀ ਦੇ ਖਰੜੇ ਦੀਆਂ ਕਾਪੀਆਂ ਸੌਂਪਦੇ ਹੋਏ।
Advertisement

Punjab SIR Voter: ​ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੌਰਾਨ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵੋਟਰ ਸੂਚੀ ਦਾ ਖਰੜਾ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਗਣਨਾ ਫਾਰਮ ਨਾ ਭਰਨ ਵਾਲੇ 20.66 ਲੱਖ ਵੋਟਰਾਂ ਦਾ ਨਾਮ ਖਰੜੇ ’ਚੋਂ ਬਾਹਰ ਕਰ ਦਿੱਤੇ ਹਨ। ਇਨ੍ਹਾਂ ਵਿੱਚੋਂ 5.74 ਲੱਖ ਵੋਟਰਾਂ ਦੀ ਮੌਤ ਹੋ ਚੁੱਕੀ ਹੈ, 1.19 ਲੱਖ ਵੋਟਾਂ ਡੁਪਲੀਕੇਟ ਹਨ, 9.44 ਲੱਖ ਵੋਟਰ ਸ਼ਿਫਟ ਹੋ ਚੁੱਕੇ ਹਨ ਅਤੇ 4.12 ਲੱਖ ਵੋਟਰਾਂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਚੋਣ ਕਮਿਸ਼ਨ 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਕਰੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜੂਨ 2026 ਦੌਰਾਨ ਐੱਸ ਆਈ ਆਰ ਦਾ ਕੰਮ ਸ਼ੁਰੂ ਕਰਨ ਮੌਕੇ ਵੋਟਰਾਂ ਦੀ ਕੁੱਲ ਗਿਣਤੀ 2.14 ਕਰੋੜ ਦਰਜ ਕੀਤੀ ਗਈ ਸੀ ਜੋ ਐੱਸ ਆਈ ਆਰ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਘਟ ਕੇ ਹੁਣ 1.93 ਕਰੋੜ ਰਹਿ ਗਈ ਹੈ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਵੋਟਰ ਸੂਚੀ ਦੇ ਖਰੜੇ ਦੀਆਂ ਕਾਪੀਆਂ ਸੌਂਪੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਖਰੜਾ ਸੀ ਈ ਓ ਪੰਜਾਬ ਦੀ ਵੈੱਬਸਾਈਟ ਅਤੇ ਸਿਟੀਜ਼ਨ ਪੋਰਟਲ ’ਤੇ ਮੌਜੂਦ ਹੈ । ਜਿਨ੍ਹਾਂ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਦੇ ਖਰੜੇ ਵਿੱਚ ਨਹੀਂ ਹਨ, ਉਹ 13 ਅਗਸਤ 2026 ਤੋਂ 12 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਦੇ ਸਕਦੇ ਹਨ । ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ।

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਬੀ ਐੱਲ ਏ ਰਾਹੀਂ ਵੋਟਰ ਸੂਚੀ ’ਤੇ ਮੰਥਨ ਕਰ ਰਹੀ ਹੈ।

Advertisement

ਕਾਂਗਰਸ ਨੇ ਵੋਟਰਾਂ ਦੇ ਨਾਂ ਕੱਟੇ ’ਤੇ ਚਿੰਤਾ ਜਤਾਈ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐੱਸ ਆਈ ਆਰ ਦੌਰਾਨ ਵੋਟਰ ਸੂਚੀ ਦੇ ਖਰੜੇ ਵਿੱਚੋਂ 20.66 ਲੱਖ ਵੋਟਰਾਂ ਦੇ ਨਾਮ ਕੱਟੇ ਜਾਣ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਲੁਧਿਆਣਾ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੱਡੇ ਪੱਧਰ ’ਤੇ ਵੋਟਰਾਂ ਦੇ ਨਾਂ ਕੱਟੇ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਵੋਟਰ ਸੂਚੀ ਦੀ ਘੋਖ ਸ਼ੁਰੂ: ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦੀਆਂ ਟੀਮਾਂ ਨੇ ਵੋਟਰ ਸੂਚੀ ਦੇ ਖਰੜੇ ਦੀ ਘੋਖ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਸ਼ਹਿਰੀ ਕੇਂਦਰ ਜਿੱਥੇ ਭਾਜਪਾ ਮਜ਼ਬੂਤ ਹੈ, ਉੱਥੇ ਵੱਡੀ ਗਿਣਤੀ ਵੋਟਰਾਂ ਦੇ ਨਾਂ ਕੱਟੇ ਗਏ ਹਨ।

ਬੀ ਐੱਲ ਏ ਰਾਹੀਂ ਖਰੜਾ ਦੇਖਾਂਗੇ: ਪੰਨੂ

‘ਆਪ’ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਕਿਹਾ ਕਿ ‘ਆਪ’ ਪਾਰਟੀ ਦੇ ਬੀ ਐੱਲ ਏ ਰਾਹੀਂ ਵੋਟਰ ਸੂਚੀ ਦਾ ਖਰੜਾ ਮੁੜ ਦੇਖੇਗੀ ਤਾਂ ਜੋ ਕੋਈ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ।

Advertisement
×