ਲੋਕਾਂ ਤੋਂ ਵੋਟਾਂ ਦਾ ਹੱਕ ਖੋਹ ਸਕਦੈ ਐੱਸਆਈਆਰ: ਅਮਰਤਿਆ ਸੇਨ
ਅਰਥਸ਼ਾਸਤਰ ਦੇ ਨੋਬੇਲ ਪੁਰਸਕਾਰ ਜੇਤੂ ਅਮਰਤਿਆ ਸੇਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇ ਇਹ ਪ੍ਰਕਿਰਿਆ ਸਹੀ ਢੰਗ ਨਾਲ ਨਾ ਨੇਪਰੇ ਚਾੜ੍ਹੀ ਤਾਂ ਵੱਡੀ ਗਿਣਤੀ ਗਰੀਬ ਅਤੇ ਹਾਸ਼ੀਏ ’ਤੇ ਰਹਿ ਰਹੇ ਲੋਕਾਂ...
Advertisement
ਅਰਥਸ਼ਾਸਤਰ ਦੇ ਨੋਬੇਲ ਪੁਰਸਕਾਰ ਜੇਤੂ ਅਮਰਤਿਆ ਸੇਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਜੇ ਇਹ ਪ੍ਰਕਿਰਿਆ ਸਹੀ ਢੰਗ ਨਾਲ ਨਾ ਨੇਪਰੇ ਚਾੜ੍ਹੀ ਤਾਂ ਵੱਡੀ ਗਿਣਤੀ ਗਰੀਬ ਅਤੇ ਹਾਸ਼ੀਏ ’ਤੇ ਰਹਿ ਰਹੇ ਲੋਕਾਂ ਦਾ ਵੋਟ ਪਾਉਣ ਦਾ ਹੱਕ ਖੋਹਿਆ ਜਾ ਸਕਦਾ ਹੈ। ਸੇਨ ਨੇ ਇਸ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਅਤੇ ਸਮੇਂ-ਸਮੇਂ ’ਤੇ ਸੂਚੀਆਂ ਵਿੱਚ ਸੋਧ ਜ਼ਰੂਰੀ ਹੈ ਪਰ ਅਜਿਹਾ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਕੀਮਤ ’ਤੇ ਨਹੀਂ ਕੀਤਾ ਜਾਣਾ ਚਾਹੀਦਾ।
Advertisement
Advertisement
×