DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SIR Protest Mumbai: ਗਿਆਨੇਸ਼ ਕੁਮਾਰ ਦੇ ਅਸਤੀਫੇ ਲਈ ਮੁੰਬਈ ’ਚ ਨਿੱਤਰੀ ਕੌਕਰੇਚ ਜਨਤਾ ਪਾਰਟੀ

ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਰੋਸ ਪ੍ਰਗਟਾਇਆ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
**EDS: THIRD PARTY IMAGE** In this image posted on Oct. 2, 2026, Cockroach Janta Party (CJP) founder Abhijeet Dipke waves to supporters during a protest by CJP against Chief Election Commissioner (CEC) Gyanesh Kumar, demanding his resignation, at Shivaji Park, in Mumbai. (@abhijeet_dipke/X via PTI Photo)(PTI10_02_2026_000533B)
Advertisement

SIR Protest Mumbai: ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਅੱਜ ਕੌਕਰੇਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਵੋਟਾਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਟੇਜ ’ਤੇ ਪਾਰਟੀ ਦੇ ਸਾਰੇ ਆਗੂਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ ਵਾਲੀਆਂ ਟੀ-ਸ਼ਰਟਾਂ ਪਾ ਕੇ ਰੋਸ ਪ੍ਰਗਟਾਇਆ।

ਪ੍ਰਦਰਸ਼ਨ ਦੌਰਾਨ ਕੌਕਰੇਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਮਹਾਤਮਾ ਗਾਂਧੀ ਭਾਰਤ ਦੀ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਅਮਰੀਕਾ ਜਾਂਦੇ ਹਨ ਤਾਂ ਉੱਥੇ ਵੀ ਭਾਰਤ ਨੂੰ ਗਾਂਧੀ ਦੇ ਦੇਸ਼ ਵਜੋਂ ਜਾਣਿਆ ਜਾਂਦਾ ਹੈ। ਦੀਪਕੇ ਨੇ ਕਿਹਾ, ‘‘ਗਾਂਧੀ ਦੇਸ਼ ਦੀ ਆਤਮਾ ਹਨ, ਅੰਬੇਡਕਰ ਰੀੜ੍ਹ ਦੀ ਹੱਡੀ ਹਨ ਅਤੇ ਨਹਿਰੂ ਦਿਮਾਗ ਹਨ।’’

Advertisement

Advertisement

ਕੌਕਰੇਚ ਜਨਤਾ ਪਾਰਟੀ ਦੇ ਬੁਲਾਰੇ ਸੌਰਭ ਦਾਸ ਨੇ ਪ੍ਰਦਰਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਨੌਜਵਾਨ ਇਸ ਮੁੱਦੇ ਨੂੰ ਲੈ ਕੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਨੌਜਵਾਨ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉਤਰੇ ਸਨ ਅਤੇ ਇਸ ਵਾਰ ਵੀ ਗਿਆਨੇਸ਼ ਕੁਮਾਰ ਦੇ ਮਾਮਲੇ ਵਿੱਚ ਅਜਿਹਾ ਹੀ ਹੋਣ ਵਾਲਾ ਹੈ।

ਪਾਰਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ SIR ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ ਅਤੇ ਇਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ। ਸ਼ਿਵਾਜੀ ਪਾਰਕ ਵਿੱਚ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।

ਦਿੱਲੀ ਵਿੱਚ ਵੀ SIR ਵਿਰੁੱਧ ਪ੍ਰਦਰਸ਼ਨ, 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

ਇਸੇ ਦੌਰਾਨ ਦਿੱਲੀ ਵਿੱਚ ਵੀ SIR ਦੇ ਵਿਰੋਧ ਵਿੱਚ ਖੱਬੇ ਪੱਖੀ ਧਿਰਾਂ, ਆਮ ਆਦਮੀ ਪਾਰਟੀ ਅਤੇ ਵਿਦਿਆਰਥੀ ਯੂਨੀਅਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਸ਼ੁੱਕਰਵਾਰ ਨੂੰ ਜੰਤਰ-ਮੰਤਰ ’ਤੇ ਹੋਏ ਇਸ ਪ੍ਰਦਰਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ, ਆਤਿਸ਼ੀ ਅਤੇ ਸੰਜੇ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ।

ਪ੍ਰਦਰਸ਼ਨ ਦੌਰਾਨ ਪੁਲੀਸ ਨੇ ਸੌਰਭ ਭਾਰਦਵਾਜ, ਆਤਿਸ਼ੀ, ਸੰਜੇ ਸਿੰਘ ਸਮੇਤ ਲਗਭਗ 700 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਪ੍ਰਦਰਸ਼ਨਕਾਰੀਆਂ ਵੱਲੋਂ SIR ਦੀ ਪ੍ਰਕਿਰਿਆ ’ਤੇ ਸਵਾਲ ਉਠਾਉਂਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਮੁੰਬਈ ਅਤੇ ਦਿੱਲੀ ਵਿੱਚ ਹੋਏ ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਸੋਧ ਨਾਲ ਜੁੜੇ ਮੁੱਦੇ ਕੇਂਦਰ ਵਿੱਚ ਰਹੇ।

Advertisement
×